02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ੱਕੀ ਹਾਲਾਤ 'ਚ ਲਾਪਤਾ ਕੰਪਨੀ ਮੁਲਾਜ਼ਮ ਦਾ ਸਕੂਟਰ ਬਰਾਮਦ

Ad Position 21
No active advertisement
ਅਜੀਤ ਡੈਸਕ 03-04-2026
ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਨਜੀਤ ਨਗਰ ਤੋਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਏ ਕੰਪਨੀ ਮੁਲਾਜ਼ਮ ਦਾ ਸਕੂਟਰ ਪੁਲਿਸ ਨੇ ਫਲਾਈ ਸਾਹਿਬ ਗੁਰਦੁਆਰਾ ਨੇੜਿਉਂ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲਾਪਤਾ ਹੋਏ ਸਰਬਜੀਤ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪਤੀ ਸਰਬਜੀਤ ਘਰੋਂ ਦਫ਼ਤਰ ਸਕੂਟਰ 'ਤੇ ਗਿਆ, ਪਰ ਵਾਪਸ ਨਹੀਂ ਆਇਆ | ਉਸ ਨੇ ਕਾਫ਼ੀ ਭਾਲ ਕੀਤੀ, ਪਰ ਕੋਈ ਪਤਾ ਨਹੀਂ ਲੱਗਾ | ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਪਤੀ ਦਾ ਸਕੂਟਰ ਫਲਾਈ ਸਾਹਿਬ ਗੁਰਦੁਆਰਾ ਸਾਹਿਬ ਨੇੜੇ ਮਿਲਿਆ ਹੈ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਸ ਦੇ ਪਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਵਪਾਰੀ ਦਾ ਪਤਾ ਨਹੀਂ ਲੱਗਾ ਸੀ |

Ad Position 22
No active advertisement
ਪਿਛਲੀ ਖ਼ਬਰ ਔਰਤ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਕੇਅਰ ਫਾਰ ਆਟਿਜਮ ਫਾਊਾਡੇਸ਼ਨ ਤੇ ਜ਼ਿਲ੍ਹਾ ਸਪੈਸ਼ਲ ਓਲੰਪਿਕ ਐਸੋਸੀਏਸ਼ਨ ਨੇ ਕਰਵਾਇਆ ਆਟਿਜ਼ਮ ਕਾਰਨੀਵਲ <br/>
Ad Position 24