02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਹਿਲਾ ਡਾਕਟਰ ਤੋਂ ਲੁਟੇਰੇ ਕਾਰ ਖੋਹ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 03-04-2026

ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਵਿਚ ਲੁਟੇਰੇ ਮਹਿਲਾ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਡਾ. ਅਵਨੀਤ ਕੌਰ ਵਾਸੀ ਪਿੰਡ ਕੱਕਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਕਾਰ 'ਤੇ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਉਥੇ ਆਏ ਤੇ ਕਾਰ ਦੀ ਚਾਬੀ ਦੀ ਮੰਗ ਕਰਨ ਲੱਗੇ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਦੀ ਕਾਰ ਖੋਹ ਕੇ ਫ਼ਰਾਰ ਹੋ ਗਏ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਨੇ ਲੁਟੇਰਿਆਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |

Ad Position 22
No active advertisement
ਪਿਛਲੀ ਖ਼ਬਰ ਜੀ.ਐਮ.ਟੀ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਔਰਤ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ
Ad Position 24