02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਜੀ.ਐਮ.ਟੀ ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 03-04-2026
ਲੁਧਿਆਣਾ, 2 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਪਬਲਿਕ ਸਕੂਲ ਨੇੜੇ ਜਲੰਧਰ ਬਾਈਪਾਸ ਦੇ ਵਿਹੜੇ ਵਿਚ ਨਵੇਂ ਸੈਸ਼ਨ (2026-2027) ਦੀ ਸ਼ੁਰੂਆਤ ਕਰਨ ਮੌਕੇ ਸੁਖਮਨੀ ਸਾਹਿਬ ਦਾ ਪਾਠ ਸਕੂਲ ਪਿ੍ੰਸੀਪਲ ਜਸਬੀਰ ਕੌਰ ਬੱਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਬੀਰ ਸਿੰਘ ਥਿੰਦ, ਗੁਰਇਕਬਾਲ ਸਿੰਘ ਥਿੰਦ ਅਤੇ ਜਸਵਿੰਦਰ ਸਿੰਘ ਥਿੰਦ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ਵਿਚ ਮੱਥਾ ਟੇਕਿਆ | ਅਧਿਆਪਕਾਂ ਨੇ ਪੂਰੀ ਇਕਾਗਰਤਾ ਨਾਲ ਸ਼ਬਦ ਗਾਇਨ ਕੀਤਾ | ਪਾਠ ਉਪਰੰਤ ਹਾਜ਼ਰ ਸੰਗਤਾਂ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ | ਅੰਤ ਵਿਚ ਸਾਰਿਆਂ ਨੇ ਇੱਕ ਕਤਾਰ ਵਿਚ ਬੈਠ ਕੇ ਕੜਾਹ ਪ੍ਰਸ਼ਾਦ ਅਤੇ ਲੰਗਰ ਛਕਿਆ | ਸਕੂਲ ਦੇ ਪਿ੍ੰਸੀਪਲ ਜਸਬੀਰ ਕੌਰ ਬੱਲ ਅਤੇ ਸਮੂਹ ਸਟਾਫ਼ ਨੇ ਸਕੂਲ ਦੀ ਤਰੱਕੀ ਲਈ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲੋਕ ਅੱਖਾਂ 'ਚ ਹੰਝੂ ਲੈ ਕੇ ਪੰਜਾਬ ਦੀ 'ਆਪ' ਸਰਕਾਰ ਨੂੰ ਕੋਸ ਰਹੇ ਹਨ-ਚਰਨਦੀਪ ਸਿੰਘ ਚੰਨੀ <br/> ਅਗਲੀ ਖ਼ਬਰ ਮਹਿਲਾ ਡਾਕਟਰ ਤੋਂ ਲੁਟੇਰੇ ਕਾਰ ਖੋਹ ਕੇ ਹੋਏ ਫ਼ਰਾਰ
Ad Position 24