02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਚੇਤ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-04-2026
ਇਆਲੀ/ਥਰੀਕੇ, 2 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸੁਆਮੀ ਰਾਮਪਾਲ ਸਿੰਘ ਦੀ ਅਗਵਾਈ 'ਚ ਚੇਤ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਨੂੰ ਲੈ ਕੇ ਸੰਗਤਾਂ ਸਵੇਰੇ ਤੜਕਸਾਰ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਸ਼ਾਮ ਤੱਕ ਦਰਬਾਰ ਹਾਲ ਅੰਦਰ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਜਾਪ ਕਰਕੇ ਆਪਣਾ ਜੀਵਨ ਸਫਲਾ ਕੀਤਾ | ਇਸ ਮੌਕੇ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਨਾਲ ਸੁਆਮੀ ਰਾਮਪਾਲ ਸਿੰਘ ਨੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਜੋਤੀ ਜੋਤਿ ਦਿਵਸ ਸਬੰਧੀ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਹਰਕਿ੍ਸ਼ਨ ਜੀ ਨੇ ਮਨੁੱਖਤਾ ਦੀ ਭਲਾਈ ਲਈ ਮਹਾਨ ਸੇਵਾ ਕਾਰਜ ਕੀਤੇ, ਜਿਨ੍ਹਾਂ ਤੋਂ ਸੇਧ ਲੈ ਕੇ ਸਾਨੂੰ ਮਾਨਵਤਾ ਦੀ ਭਲਾਈ ਲਈ ਕਾਰਜ ਕਰਦਿਆਂ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਸਮਾਪਤੀ 'ਤੇ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁੱਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਗੁਰਪ੍ਰੀਤ ਸਿੰਘ ਬੱਧਨੀ, ਸੁਖਜਿੰਦਰ ਸਿੰਘ ਦਾਖਾ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿਮੂ ਸਿੰਘ, ਧਰਮਵੀਰ ਸਿੰਘ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਗੁਰਸੇਵਕ ਸਿੰਘ ਮੁੰਡੀਆਂ, ਮਾਸਟਰ ਕਰਮਜੀਤ, ਗੁਰਦਿੱਤ ਸਿੰਘ, ਜੇ.ਈ. ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਚਨਪ੍ਰੀਤ ਸਿੰਘ ਚੰਨੀ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਬਹਾਦੁਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਸੂਬੇ ਵਿਚ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ, ਲੋਕ ਦੇਖਣਾ ਚਾਹੁੰਦੇ ਨੇ ਸੁਖਬੀਰ ਨੂੰ ਮੁੱਖ ਮੰਤਰੀ ਬਣਿਆ-ਸਿ...
Ad Position 24