ਲੁਧਿਆਣਾ, 2 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨੌਵੇਂ ਪਾਤਿਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵਲੋਂ ਬਖਸ਼ੇ ਭਗਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਿਆਨੀ ਗਗਨਦੀਪ ਸਿੰਘ ਨੇ ਅਮਿ੍ੰਤ ਸਾਗਰ ਪਰਿਵਾਰ ਵਲੋਂ ਨੌਵੇ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਅੰਮਿ੍ਤ ਸਾਗਰ ਕੰਪਨੀ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਸਮਾਜ ਦੀ ਬੇਹਤਰੀ ਲਈ ਕੀਤੇ ਜਾ ਰਹੇ ਮਨੁੱਖੀ ਸੇਵਾ ਕਾਰਜ ਸਾਡੇ ਲਈ ਪ੍ਰੇਣਾ ਦਾ ਸੋਰਤ ਹਨ | ਇਸ ਤੋਂ ਪਹਿਲਾਂ ਗੁਰੂ ਦਾ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਉਣ ਲਈ ਕੀਤੀ ਗਈ ਅਰਦਾਸ ਮੌਕੇ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਇੰਦਰਬੀਰ ਸਿੰਘ ਬੱਤਰਾ, ਰਣਜੀਤ ਸਿੰਘ ਰਿੰਕੂ, ਬਲਬੀਰ ਸਿੰਘ ਮੁਜਫ਼ਰਪੁਰ, ਦਾਨ ਸਿੰਘ, ਸ਼ਰਨਜੀਤ ਸਿੰਘ, ਜਸਮੀਨ ਕੌਰ, ਦਲਜੀਤ ਕੌਰ, ਡੋਲੀ ਕੌਰ ਮੁਜਫ਼ਪੁਰ, ਜਗਤਾਰ ਸਿੰਘ, ਰਤਨ ਜੋਤ ਸਿੰਘ, ਨਿਵਾਜ਼ ਸਿੰਘ ਭਾਟੀਆ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |