ਭਾਮੀਆਂ ਕਲਾਂ, 3 ਅਪ੍ਰੈਲ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਅਨੇਕਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਇਸ ਮÏਕੇ ਪਿੰਡ ਸੱਤੋਵਾਲ ਵਿਖੇ ਹੋਈ ਇਕੱਤਰਤਾ ਦੌਰਾਨ ਦੋ ਵਾਰ ਪਿੰਡ ਦੇ ਸਰਪੰਚ ਰਹਿ ਚੁੱਕੇ ਸਾਬਕਾ ਸਰਪੰਚ ਬਿਕਰਮਜੀਤ ਸਿੰਘ ਸੰਧੂ, ਗੁਰ ਪਵਿੱਤਰ ਸਿੰਘ, ਪਿੰ੍ਰਸੀਪਲ ਸਿੰਘ, ਗੁਰਚਰਨ ਸਿੰਘ ਪੰਧੇਰ ਢੇਰੀ, ਪਰਮਜੀਤ ਸਿੰਘ, ਜੱਸ ਦਿਓਲ, ਸੰਨੀ ਦਿਓਲ, ਕਾਲਾ ਮਾਂਗਟ, ਬਿੰਦਾ ਗਿੱਲ ਆਦਿ ਸਾਥੀਆਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ¢ ਇਸ ਮÏਕੇ ਉਨ੍ਹਾਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਸ਼ਾਮਲ ਹੋਏ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ¢ ਇਸ ਮÏਕੇ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਿਰ ਤੋੜ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ ਕਿਉਂਕਿ ਟਾਈਮ ਉਸ ਪਾਰਟੀ ਦੀ ਇਕ ਅਜਿਹੀ ਪਾਰਟੀ ਹੈ, ਜੋ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਉਤਰਦੀ ਹੈ | ਇਸ ਕਰਕੇ ਹੀ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਕਾਂਗਰਸ ਸ਼ਾਮਿਲ ਹੋਏ ਹਨ |