22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਰਾਜਾ ਵੜਿੰਗ ਨੂੰ ਮਿਲੇ ਮੁਹੰਮਦ ਗੁਲਾਬ <br/>

Ad Position 21
No active advertisement
ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਵਿਚ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਡੈਲੀਗੇਟ ਮੁਹੰਮਦ ਗੁਲਾਬ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਵੜਿੰਗ ਨੇ ਮੁਹੰਮਦ ਗੁਲਾਬ ਦੀ ਪਿੱਠ ਥਾਪੜਦੇ ਹੋਏ ਕਿਹਾ ਕਿ ਅਜਿਹੇ ਸਮਰਪਿਤ ਵਰਕਰਾਂ ਦੇ ਸਹਾਰੇ ਹੀ ਪਾਰਟੀ ਭਵਿੱਖ ਵਿਚ ਹੋਰ ਮਜ਼ਬੂਤ ਹੋਵੇਗੀ | ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪੂਰੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗੀ ਅਤੇ ਆਪਣੀ ਸਰਕਾਰ ਬਣਾਏਗੀ |

Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਐਸ. ਹਸਪਤਾਲ ਵਲੋਂ ਸ਼ੇਰਪੁਰ ਚੌਕ ਕੰਕਰੀਟ ਪਲਾਂਟ ਸ਼ਿਫਟ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/... ਅਗਲੀ ਖ਼ਬਰ ਹਲਕਾ ਸਾਹਨੇਵਾਲ ਵਿਚ ਐਡਵੋਕੇਟ ਧਾਲੀਵਾਲ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ <br/>
Ad Position 24