22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਅਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਕਨਵੈਨਸ਼ਨ ਪੰਜਾਬੀ ਭਵਨ 'ਚ ਅੱਜ <br/>

Ad Position 21
No active advertisement
ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਤਿੰਦਰ ਭੰਬੀ)-ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੇ ਸੂਬਾ ਕਨਵੀਨਰ ਪ੍ਰੋ. ਏ .ਕੇ. ਮਲੇਰੀ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਤਰਕ ਨੇ ਦੱਸਿਆ ਕਿ ਫਰੰਟ ਵਲੋਂ 4 ਅਪ੍ਰੈਲ ਨੂੰ ਬਾਅਦ ਦੁਪਹਿਰ 2.00 ਵਜੇ ਪੰਜਾਬੀ ਭਵਨ ਲੁਧਿਆਣਾ ਵਿਖੇ ਇਤਿਹਾਸਕ ਦਿਹਾੜੇ 8 ਅਪ੍ਰੈਲ ਨੂੰ ਸਮਰਪਿਤ ਕਨਵੈਨਸ਼ਨ ਕੀਤੀ ਜਾ ਰਹੀ ਹੈ | ਇਸ ਦਿਨ ਸ਼ਹੀਦ ਭਗਤ ਸਿੰਘ ਅਤੇ ਬੀ.ਕੇ. ਦੱਤ ਵੱਲੋਂ ਅੰਗਰੇਜ਼ ਹਕੂਮਤ ਦੀ ਅਸੰਬਲੀ ਵਿਚ ਨੁਕਸਾਨਰਹਿਤ ਬੰਬ ਧਮਾਕੇ ਕਰਕੇ ਅੰਗਰੇਜ਼ ਰਾਜ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਸੀ | ਕਨਵੈਨਸ਼ਨ ਵਿਚ ਮੁੱਖ ਵਕਤਾ ਲੋਕਪੱਖੀ ਪੱਤਰਕਾਰ/ਲੇਖਿਕਾ ਅਤੇ ਮਨੁੱਖੀ ਤੇ ਜਮਹੂਰੀ ਹੱਕਾਂ ਦੀ ਬੁਲੰਦ ਆਵਾਜ਼ ਸੀਮਾ ਆਜ਼ਾਦ ਹੋਣਗੇ | ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੀ ਜਾਣ ਵਾਲੀ ਇਹ ਕਨਵੈਨਸ਼ਨ ਭਾਰਤੀ ਰਾਜ ਦੀਆਂ ਕਾਰਪੋਰੇਟ ਹਿਤੈਸ਼ੀ ਨੀਤੀਆਂ ਤੋਂ ਆਪਣੇ ਜਲ, ਜੰਗਲ ਤੇ ਜ਼ਮੀਨ ਦੀ ਰਾਖੀ ਲਈ ਜੂਝ ਰਹੇ ਆਦਿਵਾਸੀ ਲੋਕਾਂ ਅਤੇ ਮਾਓਵਾਦੀ ਇਨਕਲਾਬੀਆਂ ਦੇ ਕਤਲੇਆਮ, ਜੇਲ੍ਹਬੰਦੀ ਤੇ ਹੋਰ ਤਰੀਕਿਆਂ ਨਾਲ ਜਮਹੂਰੀ ਤੇ ਮਨੁੱਖੀ ਹੱਕਾਂ ਦੇ ਘਾਣ ਦਾ ਗੰਭੀਰ ਨੋਟਿਸ ਲੈਂਦੇ ਹੋਏ ਇਸ ਵਿਰੁੱਧ ਲੋਕ ਆਵਾਜ਼ ਬੁਲੰਦ ਕਰਨ ਦਾ ਸੱਦਾ ਦੇਵੇਗੀ | ਇਹ ਇਕੱਤਰਤਾ ਜਿੱਥੇ ਆਦਿਵਾਸੀ ਲੋਕਾਂ ਨੂੰ ਦਬਾਉਣ ਲਈ ਚਲਾਏ ਜਾ ਰਹੇ ਓਪਰੇਸ਼ਨ ਕਗਾਰ ਅਤੇ ਹੋਰ ਨੀਮ-ਫ਼ੌਜੀ ਹਮਲੇ ਬੰਦ ਕਰਨ, ਪੁਲਿਸ ਕੈਂਪ ਖ਼ਤਮ ਕਰਨ ਅਤੇ ਸਾਰੀਆਂ ਹੀ ਨੀਮ-ਫ਼ੌਜੀ ਤਾਕਤਾਂ ਵਾਪਸ ਬੁਲਾਏ ਜਾਣ ਦੀ ਮੰਗ ਕਰੇਗੀ | ਉੱਥੇ ਨਾਲ ਹੀ 'ਸ਼ਹਿਰੀ ਨਕਸਲੀ' ਅਤੇ ਹੋਰ ਝੂਠੇ ਬਿਰਤਾਂਤਾਂ ਦੇ ਆਧਾਰ 'ਤੇ ਜੇਲ੍ਹਾਂ ਵਿਚ ਡੱਕੇ ਸਮੂਹ ਲੋਕ-ਪੱਖੀ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਅਤੇ ਪੂਰੇ ਦੇਸ਼ ਵਿਚ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਪੁਰਜ਼ੋਰ ਆਵਾਜ਼ ਉਠਾਏਗੀ | ਫਰੰਟ ਦੇ ਆਗੂਆਂ ਨੇ ਦੱਸਿਆ ਕਿ ਕਨਵੈਨਸ਼ਨ ਦੀ ਤਿਆਰੀ ਲਈ ਜ਼ੋਰਦਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ, ਲੇਖਕਾਂ, ਬੁੱਧੀਜੀਵੀਆਂ, ਕਲਾਕਾਰਾਂ, ਵਕੀਲਾਂ, ਲੋਕ ਜਮਹੂਰੀ ਕਾਰਕੁਨਾਂ, ਤਰਕਸ਼ੀਲਾਂ ਸਮੇਤ ਸਮੂਹ ਇਨਸਾਫਪਸੰਦ ਤਾਕਤਾਂ ਨੂੰ ਇਸ ਫਾਸ਼ੀ ਹੱਲੇ ਵਿਰੁੱਧ ਸਾਂਝੀ ਆਵਾਜ਼ ਬਣਨ ਲਈ ਕਨਵੈਨਸ਼ਨ ਵਿਚ ਹੁੰਮ-ਹੁੰਮਾਕੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਹੋਟਲ ਕਾਰੋਬਾਰੀਆਂ ਨੇ ਲੁਧਿਆਣਾ ਨੂੰ ਮਹਿਮਾਨ ਨਿਵਾਜੀ ਵਿਕਾਸ ਸ਼ਹਿਰ ਐਲਾਨਣ ਦੀ ਕੀਤੀ ਮੰਗ <br/> ਅਗਲੀ ਖ਼ਬਰ ਐਸ.ਪੀ.ਐਸ. ਹਸਪਤਾਲ ਵਲੋਂ ਸ਼ੇਰਪੁਰ ਚੌਕ ਕੰਕਰੀਟ ਪਲਾਂਟ ਸ਼ਿਫਟ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/...
Ad Position 24