ਲੁਧਿਆਣਾ, 3 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ | ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦਿੰਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਣਾ ਦਿੱਤੀ | ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕੀਰਤਨ ਸਮਾਗਮ ਅੰਦਰ ਮਹਿੰਦਰ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਵਿੰਦਰ ਸਿੰਘ ਕੋਹਲੀ, ਹਰਬੰਸ ਸਿੰਘ ਰਾਜਾ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਪ੍ਰੇਮ ਸਿੰਘ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਡਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |