ਭਾਮੀਆਂ ਕਲਾਂ, 3 ਅਪ੍ਰੈਲ (ਜਤਿੰਦਰ ਭੰਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਗਿੱਲ ਪਾਰਕ ਦੀ ਰਹਿਨੁਮਾਈ ਹੇਠ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ 26 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਵਧੀਆ ਪ੍ਰਤੀਸ਼ਤ ਅੰਕ ਲੈ ਕੇ ਪਾਸ ਹੋਏ, ਜਿਨ੍ਹਾਂ ਵਿਚੋਂ 13 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਅਤੇ ਬਾਕੀ ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉਪਰ ਅੰਕ ਲੈ ਕੇ ਪੰਜਵੀਂ ਪਾਸ ਕੀਤੀ | ਵਿਦਿਆਰਥਣ ਗੁਰਨੂਰ ਕੌਰ ਅਤੇ ਮਨਜੋਤ ਕੌਰ ਨੇ 99.8 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਪਹਿਲਾਂ ਸਥਾਨ ਹਾਸਿਲ ਕੀਤਾ, ਇਸੇ ਤਰ੍ਹਾਂ ਕੋਮਲਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ ਨੇ 99 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਅਮਰਿੰਦਰ ਸਿੰਘ ਨੇ 97.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀਖਿਆਵਾਂ ਦਾ ਵਿਦਿਆਰਥੀਆਂ ਦੇ ਭਵਿੱਖੀ ਜੀਵਨ ਵਿਚ ਬਹੁਤ ਮਹੱਤਵ ਹੈ | ਆਪਣੇ ਭਵਿੱਖ ਨੂੰ ਵਧੀਆ ਬਣਾਉਣ ਲਈ ਹੋਰ ਮਿਹਨਤ ਦੀ ਲੋੜ ਹੈ | ਪਿ੍ੰਸੀਪਲ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਆਦਿ ਮੈਂਬਰਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |