21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਹਾਣੀਕਾਰ ਸੁਰਿੰਦਰ ਦੀਪ ਸੂਬਾ ਸੁਰਿੰਦਰ ਕੌਰ ਖਰਲ ਪੁਰਸਕਾਰ ਨਾਲ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਸਭਾ ਸ੍ਰੀ ਭੈਣੀ ਸਾਹਿਬ ਵਲੋਂ ਕਹਾਣੀਕਾਰ ਸੁਰਿੰਦਰ ਦੀਪ ਨੂੰ ਸੂਬਾ ਸੁਰਿੰਦਰ ਕੌਰ ਖਰਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਉੱਘੇ ਕਹਾਣੀਕਾਰ ਡਾ. ਵਰਿਆਮ ਸਿੰਘ ਸੰਧੂ ਨੇ ਕੀਤੀ | ਪ੍ਰਧਾਨਗੀ ਮੰਡਲ ਵਿਚ ਡਾ. ਗੁਲਜ਼ਾਰ ਸਿੰਘ ਪੰਧੇਰ, ਸੂਬਾ ਬਲਵਿੰਦਰ ਸਿੰਘ ਝੱਲ, ਗੁਰਸੇਵਕ ਸਿੰਘ ਢਿੱਲੋਂ, ਰਾਜਵੰਤ ਕੌਰ ਸੰਧੂ ਸ਼ਾਮਿਲ ਹੋਏ | ਇਸ ਮੌਕੇ ਡਾ. ਵਰਿਆਮ ਸਿੰਘ ਸੰਧੂ ਨੇ ਕਿਹਾ ਕਿ ਕੋਈ ਵੀ ਸਨਮਾਨ ਵੱਡਾ ਜਾਂ ਛੋਟਾ ਨਹੀਂ ਹੁੰਦਾ | ਮੈਂ ਸਨਮਾਨ ਪ੍ਰਾਪਤ ਕਰਨ ਵਾਲੇ ਲੇਖਕਾਂ ਅਤੇ ਸਨਮਾਨ ਸਥਾਪਤ ਕਰਨ ਵਾਲੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੰਦਾ ਹਾਂ | ਡਾ. ਗੁਲਜ਼ਾਰ ਪੰਧੇਰ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਨਮਾਨਿਤ ਸ਼ਖ਼ਸੀਅਤਾਂ ਦੀ ਚੋਣ ਬਹੁਤ ਵਧੀਆ ਹੈ | ਪੰਜਾਬੀ ਸਾਹਿੱਤ ਸਭਾ ਸ੍ਰੀ ਭੈਣੀ ਸਾਹਿਬ ਦੇ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਨੇ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਸੁਰਿੰਦਰ ਦੀਪ ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਵਿਚ ਦਫ਼ਤਰ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ | ਅਸੀਂ ਉਸ ਨੂੰ ਸਨਮਾਨਿਤ ਕਰਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਾਂ | ਇਸ ਮੌਕੇ ਜਗਵੀਰ ਸਿੰਘ ਵਿੱਕੀ ਨੇ ਸੁਰਿੰਦਰ ਦੀਪ ਦਾ ਸ਼ੋਭਾ ਪੱਤਰ ਪੇਸ਼ ਕੀਤਾ | ਸੁਰਿੰਦਰ ਦੀਪ ਨੇ ਪੰਜਾਬੀ ਸਾਹਿੱਤ ਸਭਾ ਸ੍ਰੀ ਭੈਣੀ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ, ਮੈਨੂੰ ਤਪੋ ਭੂਮੀ ਸ੍ਰੀ ਭੈਣੀ ਸਾਹਿਬ ਵਿਖੇ ਪੰਜਾਬੀ ਸਾਹਿੱਤ ਸਭਾ ਸ੍ਰੀ ਭੈਣੀ ਸਾਹਿਬ ਵਲੋਂ ਪ੍ਰਸਿੱਧ ਲੇਖਿਕਾ ਸੂਬਾ ਸੁਰਿੰਦਰ ਕੌਰ ਖਰਲ ਦੇ ਨਾਮ ਦਾ ਪੁਰਸਕਾਰ ਮਿਲਿਆ ਹੈ | ਉਨ੍ਹਾਂ ਸਨਮਾਨ ਸਥਾਪਤ ਕਰਨ ਵਾਲੇ ਪੰਨੂੰ ਪਰਿਵਾਰ ਅਤੇ ਚੋਣ ਕਮੇਟੀ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਵਲੋਂ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ <br/> ਅਗਲੀ ਖ਼ਬਰ ਚਾਰ ਲੇਬਰ ਕੋਡ ਲਾਗੂ ਨਹੀਂ ਹੋਣ ਦਿਆਂਗੇ-ਮਜ਼ਦੂਰ ਆਗੂ <br/>
Ad Position 24