21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਾਂਗਰਸ ਪਾਰਟੀ ਨੇ ਸੰਗਠਨ ਦੀ ਮਜ਼ਬੂਤੀ ਲਈ ਰੋਹਿਤ ਨੂੰ ਹਲਕਾ ਆਤਮ ਨਗਰ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਵਿਚ ਵਾਧਾ ਕਰਦਿਆਂ ਹਲਕਾ ਆਤਮ ਨਗਰ ਦੇ ਮਿਹਨਤੀ ਆਗੂ ਰੋਹਿਤ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਰੋਹਿਤ ਨੂੰ ਵਧਾਈ ਦਿੰਦਿਆਂ ਪਾਰਟੀ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਵਿਚ ਹਮੇਸ਼ਾ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰੋਹਿਤ ਦੀ ਨਿਯੁਕਤੀ ਨਾਲ ਹਲਕਾ ਆਤਮ ਨਗਰ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ | ਉਨ੍ਹਾਂ ਰੋਹਿਤ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਕੜੇ ਹੋ ਕੇ ਕੰਮ ਕਰਨ | ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਰੋਹਿਤ ਨੇ ਪਾਰਟੀ ਹਾਈਕਮਾਂਡ ਅਤੇ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਪਾਰਟੀ ਦੇ ਹੋਰ ਵੀ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਰੋਹਿਤ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਟੋਨੀ ਅਰੋੜਾ ਦਲਜੀਤ ਸਹਿਗਲ ਬੰਟੀ ਆਦੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ-ਮੁਲਾਜ਼ਮ ਵਿਰੋਧੀ ਚਾਰ ਲੇਬਰ ਕੋਡਾਂ ਵਿਰੁੱਧ 1 ਅਪ੍ਰੈਲ ਨੂੰ ਕਾਲਾ ਦਿਵਸ ਵਜੋਂ ਮਨਾਇਆ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਖਿਡਾਰੀ ਨੇ ਕÏਮੀ ਹੈਂਡਬਾਲ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਗਮਾ <br/>
Ad Position 24