21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਜ਼ਦੂਰ-ਮੁਲਾਜ਼ਮ ਵਿਰੋਧੀ ਚਾਰ ਲੇਬਰ ਕੋਡਾਂ ਵਿਰੁੱਧ 1 ਅਪ੍ਰੈਲ ਨੂੰ ਕਾਲਾ ਦਿਵਸ ਵਜੋਂ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-04-2026
ਲੁਧਿਆਣਾ, 3 ਅਪ੍ਰੈਲ (ਜਤਿੰਦਰ ਭੰਬੀ)-ਟਰੇਡ ਜਥੇਬੰਦੀਆਂ ਦੇ ਸੱਦੇ 'ਤੇ 1 ਅਪ੍ਰੈਲ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ, ਜਿਸ 'ਤੇ ਪੰਜਾਬ ਰੋਡਵੇਜ਼ ਪਨਬੱਸ ਲੁਧਿਆਣਾ ਡਿਪੂ ਦੇ ਗੇਟ 'ਤੇ ਪੰਜਾਬ ਰੋਡਵੇਜ਼ ਪਨਬਸ/ ਪੀ.ਆਰ.ਟੀ.ਸੀ. ਜਥੇਬੰਦੀ ਨੁਮਾਇੰਦਿਆਂ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਾਲੇ ਝੰਡਿਆਂ ਨਾਲ ਰੋਸ ਜ਼ਾਹਿਰ ਕੀਤਾ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਵਰਕਰਾਂ ਨੂੰ ਜਾਗਰੂਕ ਕੀਤਾ ਅਤੇ ਦੱਸਿਆ ਕਿ ਹਾਲ ਵਿਚ ਹੀ 12 ਫਰਵਰੀ, 2026 ਨੂੰ ਦੇਸ਼ ਪੱਧਰੀ ਸਫਲ ਹੜਤਾਲ ਕਰਕੇ ਚਾਰ ਲੇਬਰ ਕੋਡਾਂ ਦਾ ਵਿਰੋਧ ਕਰ ਚੁੱਕੇ ਹਾਂ, ਪ੍ਰੰਤੂ ਮੋਦੀ ਸਰਕਾਰ ਲਗਾਤਾਰ ਤਾਨਾਸ਼ਾਹੀ ਫ਼ਰਮਾਨ ਨਾਲ ਮੁਲਾਜ਼ਮ, ਮਜ਼ਦੂਰ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ, ਜਿਵੇਂ ਕਿ ਸਰਕਾਰੀ ਅਦਾਰਿਆਂ ਵਿਚ ਠੇਕੇਦਾਰੀ ਪ੍ਰਥਾ ਰਾਹੀ ਘੱਟ ਤਨਖ਼ਾਹਾਂ ਤੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਲਈ ਰੈਗੂਲਰ ਭਰਤੀਆਂ 'ਤੇ ਰੋਕ ਲਗਾ ਕੇ ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਨ ਦੀ ਮਨਸ਼ਾ ਨਾਲ ਸਰਮਾਏਦਾਰਾਂ ਨਾਲ ਸਾਂਝਾਂ ਗੁੜ੍ਹੀਆਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਸਿੱਧੇ ਤੌਰ 'ਤੇ ਟਰਾਂਸਪੋਰਟ ਦਾ ਕਿੱਲੋਮੀਟਰ ਸਕੀਮ ਪ੍ਰਾਈਵੇਟ ਬੱਸਾਂ ਰਾਹੀ ਵਿਭਾਗਾਂ ਦਾ ਨਿੱਜੀਕਰਨ ਕਰਕੇ ਰੋਜ਼ਗਾਰ ਖ਼ਤਮ ਕੀਤੇ ਜਾ ਰਹੇ ਅਤੇ ਕੁਰੱਪਸ਼ਨ ਦੀਆਂ ਚੋਰ ਮੋਰੀਆਂ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਮਜ਼ਦੂਰ, ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾ ਕੇ ਚਾਰ ਮਾਰੂ ਲੇਬਰ ਕੋਡ ਵੀ ਲਾਗੂ ਕਰ ਸਕਦੀ ਹੈ, ਜਿਸ ਦਾ ਅੱਜ ਕਾਲਾ ਦਿਵਸ ਮਨਾ ਕੇ ਸਖ਼ਤ ਵਿਰੋਧ ਕੀਤਾ ਗਿਆ | ਜਥੇਬੰਦੀ ਆਗੂਆਂ ਵੱਲੋਂ ਸੰਬੋਧਨ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਮਜ਼ਦੂਰ, ਮੁਲਾਜ਼ਮ ਮਾਰੂ ਫ਼ਰਮਾਨ ਰੱਦ ਨਾ ਕੀਤੇ ਜਾਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਟਰੇਡ ਜਥੇਬੰਦੀਆਂ ਦੇ ਸੱਦੇ 'ਤੇ ਵੱਡੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਸ਼ਮਸ਼ੇਰ ਸਿੰਘ ਢਿੱਲੋਂ ਸੂਬਾ ਜਰਨਲ ਸਕੱਤਰ ਅਤੇ ਜਗਤਾਰ ਸਿੰਘ ਜੁਆਇੰਟ ਸਕੱਤਰ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਹਰਬੰਸ ਸਿੰਘ ਪੰਧੇਰ ਪ੍ਰਧਾਨ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਤੋਂ ਇਲਾਵਾ ਸਤੀਸ਼ ਕੁਮਾਰ, ਗੁਰਕੀਰਤ ਸਿੰਘ, ਅਮਰਜੀਤ ਸਿੰਘ ਵਰਕਸ਼ਾਪ, ਬੀਰਾ ਸਿੰਘ, ਨਵਜੋਤ ਸਿੰਘ, ਹੈਪੀ, ਸੰਦੀਪ ਸਿੰਘ ਸਮੇਤ ਆਦਿ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਨੇ ਐਮ.ਐਸ. ਰਾਮਾਇਆ ਮੈਡੀਕਲ ਕਾਲਜ ਨਾਲ ਸਮਝੌਤਾ ਪੱਤਰ 'ਤੇ ਕੀਤੇ ਦਸਤਖ਼ਤ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਸੰਗਠਨ ਦੀ ਮਜ਼ਬੂਤੀ ਲਈ ਰੋਹਿਤ ਨੂੰ ਹਲਕਾ ਆਤਮ ਨਗਰ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ <br/>
Ad Position 24