ਏ.ਟੀ.ਐਮ. ਵਿਚੋਂ ਧੋਖੇ ਨਾਲ ਲੱਖਾਂ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ <br/>
ਅਜੀਤ ਡੈਸਕ
04-04-2026
ਨਾਜਾਇਜ਼ ਪਿਸਤੌਲ ਸਮੇਤ ਕਾਬੂ
ਪੁਲਿਸ ਨੇ ਮਨਤੋਸ਼ ਕੁਮਾਰ ਵਾਸੀ ਗਣਪਤੀ ਕਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਲੁਹਾਰਾਂ ਰੋਡ ਨੇੜਿਓਾ ਕਾਬੂ ਕੀਤਾ ਹੈ ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਅਫੀਮ ਬਰਾਮਦ
ਸਥਾਨਕ ਡਾਬਾ ਰੋਡ ਤੋਂ ਪੁਲਿਸ ਨੇ ਇਕ ਕਾਰ ਵਿਚੋਂ ਅਫੀਮ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਉੱਥੇ ਅਫੀਮ ਦੀ ਸਪਲਾਈ ਕਰਨ ਲਈ ਆਏ ਹਨ, ਜਿਸ 'ਤੇ ਪੁਲਿਸ ਨੇ ਛਾਪਾਮਾਰੀ ਕੀਤੀ ਤਾਂ ਇਹ ਕਥਿਤ ਦੋਸ਼ੀ ਕਾਰ ਛੱਡ ਕੇ ਫਰਾਰ ਹੋ ਗਏ | ਬਾਅਦ ਵਿਚ ਪੁਲਿਸ ਵਲੋਂ ਇਨ੍ਹਾਂ ਦੀ ਸ਼ਨਾਖਤ ਕੀਤੀ ਗਈ ਇਸ ਮਾਮਲੇ ਵਿਚ ਪੁਲਿਸ ਨੇ ਕਿਰਨਜੀਤ ਕੌਰ ਪਤਨੀ ਮਨਦੀਪ ਸਿੰਘ ਵਾਸੀ ਲਲਤੋਂ ਖੁਰਦ ਅਤੇ ਸਮਰ ਨਾਮ ਦੇ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ |
ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਕੇਸ ਦਰਜ
ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੜਕੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ਵਿਚ ਪੁਲਿਸ ਨੇ ਰੋਬਿਨ ਵਾਸੀ ਮੋਤੀ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਮੋਤੀ ਨਗਰ ਸੜਕ 'ਤੇ ਜਾ ਰਹੀ ਸੀ ਕਿ ਉਕਤ ਕਥਿਤ ਦੋਸ਼ੀ ਨੇ ਉਸਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ | ਕਥਿਤ ਦੋਸ਼ੀ ਵਲੋਂ ਉਸ ਨਾਲ ਅਸ਼ਲੀਲ ਹਕਰਤਾਂ ਕੀਤੀਆਂ ਜਦੋਂ ਉਹ ਘਰ ਦੇ ਨੇੜੇ ਪਹੁੰਚੀ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਰੋਕ ਲਿਆ | ਉਹ ਬੜੀ ਮੁਸ਼ਕਿਲ ਉਸ ਤੋਂ ਬਚ ਕੇ ਆਪਣੇ ਘਰ ਅੰਦਰ ਦਾਖਲ ਹੋ ਗਈ ਤੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਟਰੱਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਤਹਿਤ ਕੇਸ ਦਰਜ
ਪੁਲਿਸ ਨੇ ਅਮਿਤ ਕੁਮਾਰ ਵਾਸੀ ਹੀਰਾ ਨਗਰ ਦੀ ਸ਼ਿਕਾਇਤ 'ਤੇ ਮਨਿੰਦਰ ਸਿੰਘ ਉਰਫ ਡਿੰਪੀ ਉਮਾਕਾਂਤ ਅਤੇ ਜਸਬੀਰ ਵਾਸੀ ਡੇਹਲੋਂ ਰੋਡ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਨੇ ਆਪਣਾ ਟਰੱਕ ਮਨਿੰਦਰ ਸਿੰਘ ਉਰਫ ਡਿੰਪੀ ਨੂੰ ਠੀਕ ਕਰਨ ਲਈ ਦਿੱਤਾ ਸੀ ਪਰ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸ ਦਾ ਟਰੱਕ ਖੁਰਦੁ-ਬੁਰਦ ਕਰ ਦਿੱਤਾ | ਸ਼ਿਕਾਇਤਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰ ਰਿਹਾ | ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਮਾਮੇ ਦੀ ਕੁੱਟਮਾਰ
ਪੁਲਿਸ ਨੇ ਮਾਮੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਭਾਣਜੇ ਸਮੇਤ 12 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਦੇਸ਼ ਕੁਮਾਰ ਵਾਸੀ ਪਿੰਡ ਵਲੀਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਹਰਜੀਤ ਕੁਮਾਰ ਅਤੇ ਉਦੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਕਥਿਤ ਦੋਸ਼ੀਆਂ ਉਪਰ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਜਾਇਦਾਦ ਦਾ ਵਿਵਾਦ ਦੱਸਿਆ ਜਾਂਦਾ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਮੁਹੰਮਦ ਇਰਫਾਨ ਵਾਸੀ ਗੁਰਮੇਲ ਪਾਰਕ ਦੀ ਸ਼ਿਕਾਇਤ 'ਤੇ ਉਪਦੇਸ਼ ਕੁਮਾਰ ਵਾਸੀ ਗੁਰਮੇਲ ਪਾਰਕ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਕਥਿਤ ਦੋਸ਼ੀ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼.ਦੱਸਿਆ ਜਾਂਦਾ ਹੈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |