ਢੰਡਾਰੀ ਕਲਾਂ/ਲੁਧਿਆਣਾ, 3 ਅਪ੍ਰੈਲ (ਜਸਵੀਰ ਸਿੰਘ ਬੰਗਾ)-ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ ਦੇ ਮਾਤਾ ਗੁਰਮੇਲ ਕੌਰ ਗਰਚਾ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ | ਇਸ ਦੁੱਖ ਦੀ ਘੜੀ ਵਿਚ ਸਮਾਜ ਸੇਵੀ ਜਥੇਬੰਦੀਆਂ, ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਜਥੇਬੰਦੀਆਂ ਸਮੇਤ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਸਰਬਜੀਤ ਸਿੰਘ ਗਰਚਾ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਸਵ: ਮਾਤਾ ਗੁਰਮੇਲ ਕੌਰ ਗਰਚਾ ਦੇ ਪੋਤਰੇ ਗੁਰਵੀਰ ਸਿੰਘ ਗਰਚਾ, ਰੋਬੀ ਗਰਚਾ ਤੇ ਹਰਿੰਦਰ ਸਿੰਘ ਗਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵ: ਮਾਤਾ ਗੁਰਮੇਲ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 5 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1:30 ਵਜੇ ਤੱਕ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ, ਕੈਂਪਾ ਕੋਲਾ ਰੋਡ ਲੁਧਿਆਣਾ ਵਿਖੇ ਹੋਵੇਗੀ |