21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੂਬੇ ਦੇ ਲੋਕ ਅਸੁਰੱਖਿਅਤ ਅਤੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ-ਰਾਜਾ ਵੜਿੰਗ <br/>

Ad Position 21
No active advertisement
ਅਜੀਤ ਡੈਸਕ 04-04-2026
ਲਾਡੋਵਾਲ, 3 ਅਪ੍ਰੈਲ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਸੂਬੇ ਅੰਦਰ ਲਾਅ ਐਂਡ ਆਰਡਰ ਤਾਂ ਖੰਭ ਲਾ ਕੇ ਉਡ ਚੁੱਕਿਆ ਹੈ | ਸੂਬੇ ਅੰਦਰ ਭਿ੍ਸ਼ਟਾਚਾਰ, ਨਸ਼ਿਆਂ ਦਾ ਬੋਲ ਬਾਲਾ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਚੋਰ ਬਾਜ਼ਾਰੀ ਸਿਖਰਾਂ ਨੂੰ ਛੂਹ ਚੁੱਕੇ ਹਨ, ਲੋਕ ਅਣਸੁਖਾਵੀਆਂ ਘਟਨਾ ਤੋਂ ਡਾਢੇ ਤੰਗ ਤੇ ਪਰੇਸ਼ਾਨ ਹਨ, ਜਿਸ ਕਰਕੇ ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਉਕਤ ਵਿਚਾਰ ਲੁਧਿਆਣਾ ਦੇ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਬਿੱਟੂ ਸੰਧੂ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ | ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਅੰਦਰ 'ਆਪ' ਦੀ ਸਰਕਾਰ ਬਣਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ, ਲੇਕਿਨ ਸਰਕਾਰ ਬਣੀ ਨੂੰ ਪੂਰੇ ਚਾਰ ਸਾਲ ਹੋ ਚੁੱਕੇ ਹਨ, ਮਹਿਲਾਵਾਂ ਨੂੰ ਇਕ ਵੀ ਪੈਸਾ ਨਹੀਂ ਦਿੱਤਾ, ਜਿਸ ਕਰਕੇ ਹੁਣ ਹਰੇਕ ਮਹਿਲਾ ਦਾ ਸਰਕਾਰ ਵੱਲ ਚਾਰ ਸਾਲਾਂ ਦਾ 48000 ਰੁਪਇਆ ਬਣਦਾ ਹੈ, ਸੋ ਸਰਕਾਰ ਚੁਟਕਲਿਆਂ ਨਾਲ ਘਰ ਪੂਰਾ ਕਰਨ ਦੀ ਬਜਾਏ ਮਹਿਲਾਵਾਂ ਨੂੰ ਇਹ ਪੈਸਾ ਤੁਰੰਤ ਜਾਰੀ ਕਰਕੇ ਆਪਣਾ ਵਾਅਦਾ ਪੂਰਾ ਕਰੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਇਸ ਮੌਕੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦਾ ਵਿਕਾਸ ਕਰਨ ਦੀ ਬਜਾਏ ਰੱਜ ਕੇ ਵਿਨਾਸ਼ ਹੀ ਕੀਤਾ ਹੈ, ਜਿਸ ਦੀ ਮੂੰਹ ਬੋਲਦੀ ਤਸਵੀਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਣ ਤੋਂ ਮਿਲ ਰਹੀ ਹੈ | ਇਸ ਮੌਕੇ ਸੀਨੀ. ਕਾਂਗਰਸੀ ਆਗੂ ਗੁਰਦੀਪ ਸਿੰਘ ਬਿੱਟੂ ਸੰਧੂ ਨੇ ਸੂਬਾ ਪ੍ਰਧਾਨ ਰਾਜਾ ਵੜਿੰਗ, ਸਾਬਕਾ ਵਿਧਾਇਕ ਸੰਜੇ ਤਲਵਾੜ ਅਤੇ ਸਾਬਕਾ ਮੇਅਰ ਬਲਕਾਰ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਸੰਜੇ ਤਲਵਾੜ, ਸਾਬਕਾ ਮੇਅਰ ਬਲਕਾਰ ਸਿੰਘ ਸੰਧੂ, ਸੁਖਮੀਤ ਸਿੰਘ ਸੰਧੂ, ਬਿਕਰਮ ਸੰਧੂ, ਜੱਗੀ ਸੰਧੂ, ਪਲਵਿੰਦਰ ਸਿੰਘ ਸੰਧੂ, ਗਗਨ ਸੰਧੂ ਅਤੇ ਸੋਨੂ ਸੰਧੂ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨੀ ਤੈਅ-ਅਨੁਰੂਪ ਕੌਰ ਖੋਸਾ <br/> ਅਗਲੀ ਖ਼ਬਰ ਚੰਡੀਗੜ੍ਹ ਨੈਸ਼ਨਲ ਚੈਂਪੀਅਨਸ਼ਿਪ ਵਿਚ ਐਸ਼ਵਿਨ ਕÏਰ ਦਾ ਦਬਦਬਾ, ਤੀਜੀ ਵਾਰ ਬਣੀ ਰਾਸ਼ਟਰੀ ਚੈਂਪੀਅਨ <br/>
Ad Position 24