21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

2027 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨੀ ਤੈਅ-ਅਨੁਰੂਪ ਕੌਰ ਖੋਸਾ <br/>

Ad Position 21
No active advertisement
ਅਜੀਤ ਡੈਸਕ 04-04-2026
ਇਆਲੀ/ਥਰੀਕੇ, 3 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਆ ਰਹੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨੀ ਤੈਅ ਹੈ | ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਾ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਸੰਦੀਪ ਸਿੰਘ ਖੋਸਾ ਦੇ ਮਾਤਾ ਅਨੁਰੂਪ ਕੌਰ ਖੋਸਾ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹੱਕਾਂ ਦੀ ਰਾਖੀ ਪੂਰੀ ਦਿ੍ੜ੍ਹਤਾ ਨਾਲ ਕਰ ਸਕਦੀ ਹੈ | ਇਸ ਮੌਕੇ ਉਨ੍ਹਾਂ ਬੀ.ਸੀ. ਵਿੰਗ ਲੁਧਿਆਣਾ ਸ਼ਹਿਰੀ ਦੇ ਨਵ-ਨਿਯੁਕਤ ਪ੍ਰਧਾਨ ਗੁਰਦੀਪ ਸਿੰਘ ਲੀਲ ਦਾ ਮੂੰਹ ਮਿੱਠਾ ਕਰਵਾਉਂਦਿਆਂ ਜਿੱਥੇ ਲੀਲ ਨੂੰ ਵਧਾਈ ਦਿੱਤੀ, ਉੱਥੇ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ ਸਮੇਤ ਪੂਰੀ ਹਾਈਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਮਾਤਾ ਅਨੁਰੂਪ ਕੌਰ ਖੋਸਾ ਤੋਂ ਅਸ਼ੀਰਵਾਦ ਲੈਂਦਿਆਂ ਉਨ੍ਹਾਂ ਅਤੇ ਸਮੁੱਚੀ ਹਾਈਕਮਾਂਡ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ | ਇਸ ਮੌਕੇ ਡਾ. ਪ੍ਰਭਲੀਨ ਚਹਿਲ ਯੂ.ਐਸ.ਏ., ਪ੍ਰਭਦੀਪ ਸਿੰਘ ਖੋਸਾ ਅਤੇ ਸਤਵੀਰ ਕੌਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਏ.ਡੀ. ਅਕੈਡਮੀ ਲਾਦੀਆਂ ਖੁਰਦ ਵਿਚ ਸ਼ੈਸ਼ਨ 2026-27 ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਸੂਬੇ ਦੇ ਲੋਕ ਅਸੁਰੱਖਿਅਤ ਅਤੇ ਠੱਗੇ ਹੋਏ ਮਹਿਸੂਸ ਕਰ ਰਹੇ ਹਨ-ਰਾਜਾ ਵੜਿੰਗ <br/>
Ad Position 24