ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
05-04-2026
ਲੁਧਿਆਣਾ, 4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਰਾਮਨਾਥ ਵਾਸੀ ਉਤਰ ਪ੍ਰਦੇਸ਼ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਮਿ੍ਤਕ ਲੜਕੀ ਸੋਨੀ ਦੇ ਪਤੀ ਵਿਜੇ ਕੁਮਾਰ ਵਾਸੀ ਪ੍ਰਤਾਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਸੋਨੀ ਦੀ ਸ਼ਾਦੀ ਪੰਜ ਸਾਲ ਪਹਿਲਾਂ ਵਿਜੇ ਕੁਮਾਰ ਨਾਲ ਹੋਈ ਸੀ | ਵਿਜੇ ਕੁਮਾਰ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਉਹ ਉਸ ਦੀ ਲੜਕੀ ਦੀ ਕੁੱਟਮਾਰ ਕਰਦਾ ਸੀ | ਉਸ ਦੱਸਿਆ ਕਿ ਜਿਸ ਕਾਰਨ ਸੋਨੀ ਦੁਖੀ ਸੀ | ਇਸ ਤੋਂ ਦੁਖੀ ਹੋ ਕੇ ਉਸਨੇ ਬੀਤੇ ਦਿਨ ਘਰ ਵਿਚ ਇਹ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵੀ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ¢