13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਅੱਖਾਂ ਦਾ 23ਵਾਂ ਸਲਾਨਾ ਮੁਫਤ ਆਪਰੇਸ਼ਨ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਚੈਰੀਟੇਬਲ (ਟਰਸੱਟ) ਵਲੋਂ ਮਾਤਾ ਗੁਜਰੀ ਚੈਰੀਟੇਬਲ ਹਸਪਤਾਲ, ਅਕਾਲਗੜ੍ਹ ਮਾਰਕੀਟ, ਚੌੜਾ ਬਾਜ਼ਾਰ ਲੁਧਿਆਣਾ ਵਿਖੇ ਅੱਖਾਂ ਦਾ 23ਵਾਂ ਸਲਾਨਾ ਮੁਫਤ ਅਪਰੇਸ਼ਨ ਕੈਂਪ ਅੱਜ 5 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜਾਂ ਦੀ ਰਜਿਸਟਰੇਸ਼ਨ ਸਵੇਰੇ 9.00 ਵਜੇ ਸ਼ੁਰੂ ਹੋ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਟਰੱਸਟੀ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਸਵੇਰੇ 9.00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ 9.00 ਤੋਂ 10.00 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਰਾਗੀ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਆਪ੍ਰੇਸ਼ਨ ਦੀ ਕਾਮਯਾਬੀ ਅਤੇ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਚੈਕਅਪ ਕੈਂਪ ਉਪਰੰਤ ਸੀ.ਐਮ.ਸੀ. ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੇ ਆਪ੍ਰੇਸ਼ਨ ਸੀ.ਐਮ.ਸੀ. ਹਸਪਤਾਲ ਵਿਖੇ ਕੀਤੇ ਜਾਣਗੇ ਅਤੇ ਮਰੀਜ਼ਾਂ ਦੇ ਠਹਿਰਣ ਅਤੇ ਲੰਗਰ ਦਾ ਪ੍ਰਬੰਧ ਵੀ ਹਸਪਤਾਲ 'ਚ ਟਰੱਸਟ ਵਲੋਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ੂਗਰ ਦਾ ਟੈਸਟ ਮੁਫ਼ਤ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਐਨਕਾਂ ਮੁਫਤ ਦਿੱਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ... ਅਗਲੀ ਖ਼ਬਰ ਨਗਰ ਨਿਗਮ ਦੇ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੰੂ ਨੌਕਰੀ ਦੇਣ ਦੀ ਮੰਗ ਨੇ ਜ਼ੋਰ ਫੜਿਆ <br/>
Ad Position 24