13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਉੱਤਰੀ ਭਾਰਤ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 65 ਸਾਲਾ ਵਿਅਕਤੀ ਦੇ ਬਦਲੇ ਦੋਵੇਂ ਗੋਡੇ <br/>

Ad Position 21
No active advertisement
ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਵਿਖੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਵਾਉਣ ਤੋਂ ਬਾਅਦ ਜੰਮੂ ਨਿਵਾਸੀ 65 ਸਾਲਾਂ ਬਜ਼ੁਰਗ ਵਿਅਕਤੀ ਪ੍ਰਦੀਪ ਸਿੰਘ ਦੇ ਨਾਲ ਡਾ. ਰਣਜੀਤ ਸਿੰਘ | ਅਜੀਤ ਤਸਵੀਰ <br/> 05-04-2026
ਲੁਧਿਆਣਾ, 4 ਅਪ੍ਰੈਲ (ਡਾ. ਤਰਲੋਚਨ ਸਿੰਘ)-ਉਤਰੀ ਭਾਰਤ ਦੇ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਵਿਖੇ ਪਹਿਲਾਂ ਜ਼ੀਰੋ ਤਕਨੀਕ ਰਾਹੀਂ ਗੋਡੇ ਬਦਲਣ ਦੀ ਸਰਜਰੀ ਕਰਕੇ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾਇਆ ਗਿਆ ਸੀ | ਹੁਣ ਉਨ੍ਹਾਂ ਵਲੋਂ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀਆਂ ਸਫਲ ਸਰਜਰੀਆਂ ਕਰਕੇ ਨਾਮਣਾ ਖੱਟਿਆ ਜਾ ਰਿਹਾ ਹੈ | ਡਾ. ਰਣਜੀਤ ਸਿੰਘ ਵਲੋਂ ਹਾਲ ਹੀ ਵਿਚ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਜੰਮੂ ਨਿਵਾਸੀ 65 ਸਾਲਾਂ ਬਜ਼ੁਰਗ ਪ੍ਰਦੀਪ ਸਿੰਘ ਦੀ ਐਸ.ਪੀ.ਐਸ. ਹਸਪਤਾਲ ਵਿਚ ਦੋਵੇਂ ਗੋਡਿਆਂ ਦੀ ਸਫਲ ਸਰਜਰੀ ਕੀਤੀ ਗਈ ਹੈ | ਇਸ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖਤਰਿਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ | ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਫਰੈਕਚਰ ਦਾ ਖਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ | ਇਨ੍ਹਾਂ ਹੀ ਖਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਰਾਹੀਂ ਸਹੀ ਅਤੇ ਸਟੀਕ ਰੀਪਲੇਸਮੈਂਟ ਬਿਨਾਂ ਕਿਸੇ ਖਤਰੇ ਦੇ ਕੀਤੀ ਜਾਂਦੀ ਹੈ | ਇਸ ਤਕਨੀਕ ਨਾਲ ਸਰਜਰੀ ਕਰਨ ਵਿਚ ਸਿਰਫ਼ 20 ਮਿੰਟ ਦਾ ਸਮਾਂ ਹੀ ਲੱਗਦਾ ਹੈ | ਮਰੀਜ਼ ਸਰਜਰੀ ਕਰਵਾਉਣ ਤੋਂ 10 ਦਿਨ ਬਾਅਦ ਹੀ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ | ਇਸ ਲਈ ਡਾ. ਰਣਜੀਤ ਸਿੰਘ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨੂੰ ਗੋਡਿਆਂ ਦੀ ਸਰਜਰੀ ਲਈ ਸਭ ਤੋਂ ਵਧੀਆ ਤੇ ਕਾਰਗਰ ਦੱਸਿਆ | ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਬਜ਼ੁਰਗ ਪ੍ਰਦੀਪ ਸਿੰਘ ਸਰਜਰੀ ਕਰਵਾਉਣ ਤੋਂ ਬਾਅਦ ਹੁਣ ਆਮ ਵਾਂਗ ਤੁਰ ਫਿਰ ਸਕਦਾ ਹੈ ਅਤੇ ਚੌਂਕੜੀ ਮਾਰ ਕੇ ਬੈਠ ਵੀ ਸਕਦਾ ਹੈ | ਸਰਜਰੀ ਕਰਵਾਉਣ ਤੋਂ ਬਾਅਦ ਬਜ਼ੁਰਗ ਵਿਅਕਤੀ ਪ੍ਰਦੀਪ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਡਾ. ਰਣਜੀਤ ਸਿੰਘ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀਆਂ ਅਤੇ ਮੀਟਿੰਗਾਂ 'ਚ ਜੁੜ ਰਿਹਾ ਲੋਕਾਂ ਦਾ ਹਜੂਮ ਸੂਬੇ ਅੰਦਰ ਸ਼ਿਅਦ ਸਰਕਾਰ ਬਣਨ ਦਾ ਸੰਕੇਤ-ਸਿੰਮਕ... ਅਗਲੀ ਖ਼ਬਰ ਸੜਕਾਂ 'ਤੇ ਸ਼ਰ੍ਹੇਆਮ ਸ਼ਰਾਬ ਪੀਂਦੇ ਵੱਖ-ਵੱਖ ਥਾਵਾਂ ਤੋਂ ਨÏਜਵਾਨ ਕਾਬੂ <br/>
Ad Position 24