ਫੁੱਲਾਂਵਾਲ, 4 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੀ ਭਿ੍ਸ਼ਟਾਚਾਰ ਵਿਚ ਲਿਪਤ ਸਰਕਾਰ ਤੋਂ ਸੂਬੇ ਨੂੰ ਬਚਾਉਣ ਲਈ ਸ਼ੁਰੂ ਕੀਤੀਆਂ ਪੰਜਾਬ ਬਚਾਓ ਰੈਲੀਆਂ ਅਤੇ ਹਲਕਾ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਅੰਦਰ ਆਪ ਮੁਹਾਰੇ ਲੋਕਾਂ ਦਾ ਜੁੜ ਰਿਹਾ ਹਜੂਮ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ਦਾ ਸੁੱਭ ਸੰਕੇਤ ਹੈ | ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਸੂਬੇ ਦੀ ਕਿਸਾਨੀ, ਦਰਿਆਈ ਪਾਣੀਆਂ ਅਤੇ ਗ਼ਰੀਬੀ ਪੱਧਰ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਅਤੇ ਸੂਬੇ ਦੇ ਸੁਨਹਿਰੇ ਭਵਿੱਖ ਲਈ ਚਿੰਤਤ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਸਰਕਾਰ ਹੀ ਪੰਜਾਬ ਹਿਤੈਸ਼ੀ ਫਰਜ਼ ਨਿਭਾ ਸਕਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਆਪਣੇ ਸਾਥੀਆਂ ਸਮੇਤ ਹਲਕੇ ਦੇ ਪਿੰਡ ਮਹਿਮੂਦਪੁਰਾ ਵਿਖੇ ਕੀਤੀ ਇਕ ਵਿਸ਼ਾਲ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਨਿਰਾਸ਼ ਹੋਇਆ ਹੈ | ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਮੌਜੂਦਾ ਸਰਕਾਰ ਵਲੋਂ ਠੱਪ ਕਰਕੇ ਰੱਖ ਦਿੱਤਾ ਗਿਆ ਹੈ | ਇਸ ਮੌਕੇ ਸਰਕਲ ਪ੍ਰਧਾਨ ਹਰਦੀਪ ਸਿੰਘ ਮਨਸੂਰਾ, ਗੁਰਵਿੰਦਰ ਸਿੰਘ ਗੁਰੀ ਕੈਂਡ, ਅੰਮਿ੍ਤਪਾਲ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਜਗਤਾਰ ਸਿੰਘ ਬਿੱਲੂ, ਹਰਮਿੰਦਰ ਸਿੰਘ ਬੱਗਾ, ਪੰਚ ਮਨਜੀਤ ਸਿੰਘ, ਚਰਨ ਸਿੰਘ, ਪੰਚ ਬਲਵੀਰ ਸਿੰਘ, ਪੰਚ ਸਤਨਾਮ ਸਿੰਘ, ਪ੍ਰਧਾਨ ਸ਼ਿੰਗਾਰਾ ਸਿੰਘ, ਬਲਜੀਤ ਸਿੰਘ ਜੀਤਾ, ਅਸ਼ੋਕ ਕੁਮਾਰ, ਹਰਚਰਨ ਸਿੰਘ, ਬੂਟਾ ਸਿੰਘ, ਪਰਮਜੀਤ ਸਿੰਘ ਪੰਮਾ, ਸੁਰਜੀਤ ਸਿੰਘ, ਬੰਤ ਸਿੰਘ, ਕੁਲਦੀਪ ਸਿੰਘ, ਲਾਲ ਸਿੰਘ, ਘੋਨਾਂ ਦਰਜੀ, ਬਾਬੂ ਸਿੰਘ ਮਲੇਸ਼, ਦਰਸ਼ਨ ਸਿੰਘ ਦਰਸ਼ੀ, ਸੇਵਾ ਸਿੰਘ, ਬਲਵੀਰ ਸਿੰਘ ਬੀਰਾ, ਬਲਜਿੰਦਰ ਸਿੰਘ, ਨਛੱਤਰ ਸਿੰਘ, ਅਜੈਬ ਸਿੰਘ, ਬਲਜੀਤ ਸਿੰਘ, ਨੰਬਰਦਾਰ ਮੇਜਰ ਸਿੰਘ, ਨਗਿੰਦਰ ਸਿੰਘ, ਮਨਪ੍ਰੀਤ ਸਿੰਘ, ਵੀਰਪਾਲ ਸਿੰਘ, ਹਰਦੀਪ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸਵਰਨ ਸਿੰਘ ਹੈਰੀ, ਬਲਦੇਵ ਸਿੰਘ, ਲਾਲ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਗੁਰਮੇਲ ਸਿੰਘ, ਚਰਨ ਸਿੰਘ, ਸਵਰਨਜੀਤ ਸਿੰਘ, ਹਰਸ਼ਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਮਹਿਲਾਵਾਂ ਵੀ ਸ਼ਾਮਿਲ ਸਨ |