ਲੁਧਿਆਣਾ, 4 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਐਲੀਮੈਂਟਰੀ ਸਕੂਲ 7-ਬੀ ਹਾਊਸਿੰਗ ਬੋਰਡ ਵਿਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਅਧਿਆਪਕਾਂ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਅਧਿਆਪਕ ਕੁਲਜਿੰਦਰ ਸਿੰਘ ਬੱਦੋਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈੱਡ ਟੀਚਰ ਵਿੱਦਿਆ ਦੇਵੀ ਦੀ ਅਗਵਾਈ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ | ਇਸ ਦੌਰਾਨ ਇਕ ਹੀ ਦਿਨ ਵਿਚ ਲਗਭਗ 20 ਬੱਚਿਆਂ ਦੇ ਦਾਖ਼ਲੇ ਕੀਤੇ ਗਏ, ਜਦਕਿ ਪਿਛਲੇ ਸਾਲਾਂ ਵਿਚ ਕਰੀਬ 100 ਬੱਚੇ ਸਕੂਲ ਵਿਚ ਦਾਖਲ ਕਰਵਾਏ ਗਏ ਸਨ | ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਦੀ ਗਿਣਤੀ ਵਧਾਉਣ ਲਈ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ |