14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੁਖਮਨੀ ਸਾਹਿਬ ਦੇ ਪਾਠ ਨਾਲ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 05-04-2026
ਫੁੱਲਾਂਵਾਲ, 4 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਸ਼ਬਦ ਗਾਇਨ ਕਰਨ ਨਾਲ ਕੀਤੀ ਗਈ | ਇਸ ਤੋਂ ਪਹਿਲਾ ਲੰਘੇ ਦਿਨ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਵਧੀਆ ਅੰਕ ਪ੍ਰਾਪਤ ਕਰਕੇ ਦਰਜਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੀ ਇਸੇ ਦਿਨ ਦਿੱਤੇ ਗਏ | ਵਿਦਿਆਰਥੀਆਂ ਵਲੋਂ ਇਸ ਮੌਕੇ 'ਤੇ ਮਾਡਲਾਂ ਦੀ ਲਗਾਈ ਗਈ ਪ੍ਰਦਰਸ਼ਨੀ ਸਾਰਿਆਂ ਲਈ ਖਿੱਚ ਦਾ ਕੇਂਦਰ ਰਹੀ | ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਸ਼੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਨੇ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਕਿਰਨਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਪਿਛਲੇ ਸੈਸ਼ਨ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਆਪਣਾ ਅਤੇ ਆਪਣੇ ਸਕੂਲ ਦਾ ਮਾਣ ਵਧਾਉਣ ਲਈ ਸਾਲ ਭਰ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਦਾ ਵਾਅਦਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ 6 ਨੂੰ <br/> ਅਗਲੀ ਖ਼ਬਰ ਡਾਕਟਰ ਮਾਨਵ ਇੰਦਰਾ ਸਿੰਘ ਗਿੱਲ ਅਤੇ ਡਾਕਟਰ ਨਿਰਮਲ ਜੋੜਾ ਹੋਏ ਸੇਵਾ ਮੁਕਤ <br/>
Ad Position 24