14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ 6 ਨੂੰ <br/>

Ad Position 21
No active advertisement
ਅਜੀਤ ਡੈਸਕ 05-04-2026
ਲੁਧਿਆਣਾ, 4 ਅਪ੍ਰੈਲ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਡਾ. ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਜਿਵੇਂ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਰੱਦ ਕਰਨ, ਮੁਕਤ ਵਪਾਰ ਸਮਝੌਤਾ ਰੱਦ ਕਰਨ, ਚਾਰ ਲੇਬਰ ਕੋਡ ਵਾਪਸ ਲੈਣ, ਮਨਰੇਗਾ ਕਾਨੂੰਨ ਬਹਾਲ ਕਰਨ, ਮਜ਼ਦੂਰਾਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਪੰਜਾਬ ਦੇ ਪਾਣੀਆਂ ਦੇ ਮਸਲੇ ਦਾ ਨਿਆਂ ਪੂਰਨ ਹੱਲ ਕਰਨ ਦੀ ਮੰਗ ਲੈ ਕੇ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਮਾਰਿਆ ਜਾਵੇਗਾ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਸਮੇਤ ਭਰਾਤਰੀ ਜਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ | ਮੀਟਿੰਗ ਵਿਚ ਮਤਾ ਪਾਸ ਕਰਕੇ 1 ਅਪ੍ਰੈਲ ਨੂੰ ਟਰੇਡ ਯੂਨੀਅਨਾਂ ਵਲੋਂ ਮਨਾਏ ਜਾ ਰਹੇ ਕਾਲਾ ਦਿਵਸ ਦੀ ਹਮਾਇਤ ਕੀਤੀ ਗਈ | ਕਾਲਾ ਦਿਵਸ ਨੂੰ ਕਾਮਯਾਬ ਕਰਨ ਲਈ ਕਿਸਾਨ ਜਥੇਬੰਦੀਆਂ ਵਲੋ ਪੂਰਨ ਸਹਿਯੋਗ ਕੀਤਾ ਜਾਵੇਗਾ | ਅੱਜ ਦੀ ਮੀਟਿੰਗ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ, ਆਲ ਇੰਡੀਆ ਕਿਸਾਨ ਸਭਾ (1936), ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਆਲ ਇੰਡੀਆ ਕਿਸਾਨ ਸਭਾ (ਹੱਨਨ ਮੁੱਲਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੋਦਾ (ਧਨੇਰ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਰਘਵੀਰ ਸਿੰਘ ਬੈਨੀਪਾਲ, ਚਮਕੌਰ ਸਿੰਘ ਬਰਮੀ, ਬਲਦੇਵ ਸਿੰਘ ਲਤਾਲਾ, ਸੁਦਾਗਰ ਸਿੰਘ ਘੁਡਾਣੀ, ਸਾਧੂ ਸਿੰਘ ਅੱਚਰਵਾਲ, ਰਜਿੰਦਰ ਸਿੰਘ, ਕਰਮਜੀਤ ਸਿੰਘ ਜਸਪਾਲ ਬਾਂਗਰ, ਪਵਨਦੀਪ ਸਿੰਘ ਮੇਹਲੋਂ ਆਦਿ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ਼ਿਵਪੁਰੀ ਰੋਡ 'ਤੇ ਬਿਨਾਂ ਨਕਸ਼ਾ ਮਨਜ਼ੂਰੀ ਚੱਲ ਰਿਹਾ ਪਲੇਵੇ ਸਕੂਲ ਦੇ ਉਪਰ ਜਿੰਮ? <br/> ਅਗਲੀ ਖ਼ਬਰ ਸੁਖਮਨੀ ਸਾਹਿਬ ਦੇ ਪਾਠ ਨਾਲ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24