27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੀ.ਕੇ.ਯੂ. ਚੜੂਨੀ ਨੇ ਇਸ਼ਪ੍ਰੀਤ ਸਿੰਘ ਇਸ਼ੂ ਨੂੰ ਜ਼ਿਲ੍ਹਾ ਯੂਥ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਡਾ. ਤਰਲੋਚਨ ਸਿੰਘ)-ਬੀ.ਕੇ.ਯੂ. ਚੜੂਨੀ ਦੀ ਇਕ ਮੀਟਿੰਗ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਰੋਸ਼ਨ ਸਿੰਘ ਸਾਗਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਉਪਰੋਕਤ ਆਗੂਆਂ ਨੇ ਸੂਬਾ ਮੀਤ ਪ੍ਰਧਾਨ ਕੈਪਟਨ ਕੁਲਵੰਤ ਸਿੰਘ, ਜ਼ਿਲ੍ਹਾ ਪ੍ਰਧਾਨ ਕੈਪਟਨ ਮਲਕੀਤ ਸਿੰਘ ਵਾਲੀਆ, ਜ਼ਿਲ੍ਹਾ ਮੀਤ ਪ੍ਰਧਾਨ ਦਲਵਿੰਦਰ ਸਿੰਘ ਘੁੰਮਣ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਪ੍ਰੀਤੀ ਅਰੋੜਾ ਦੀ ਹਾਜ਼ਰੀ ਵਿਚ ਇਸ਼ਪ੍ਰੀਤ ਸਿੰਘ ਇਸ਼ੂ ਨੂੰ ਲੁਧਿਆਣਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ | ਇਸ ਮੌਕੇ ਅਰੋੜਾ ਅਤੇ ਸਾਗਰ ਨੇ ਕਿਹਾ ਕਿ ਯੂਨੀਅਨ ਵਲੋਂ ਲੋਕ ਸਮੱਸਿਆਵਾਂ ਦੇ ਹੱਲ ਲਈ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਥੇਬੰਦੀ ਵਿਚ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਇਸ਼ਪ੍ਰੀਤ ਇਸ਼ੂ ਨੇ ਉਪਰੋਕਤ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵੱਡੀ ਗਿਣਤੀ ਵਿਚ ਹੋਰ ਯੂਥ ਸਾਥੀਆਂ ਨੂੰ ਵੀ ਪਾਰਟੀ ਦੇ ਨਾਲ ਜੋੜਨਗੇ | ਇਸ ਮੌਕੇ ਗੁਰਲਵ ਕੋਚਰ, ਵਰਿੰਦਰ ਪਾਲ ਸਿੰਘ ਸੋਨੂ ਚਾਵਲਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਲਾਪਰਵਾਹੀ ਦੀ ਮਿਸਾਲ <br/> ਅਗਲੀ ਖ਼ਬਰ ਭਗਵਾਨ ਸ੍ਰੀ ਪਰਸ਼ੂਰਾਮ ਜਨਮ ਮਹਾਂਉਤਸਵ ਸੰਬੰਧੀ ਤਿਆਰੀਆਂ ਸ਼ੁਰੂ <br/>
Ad Position 24