27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਾਂਗਰਸ ਸਰਕਾਰ ਦੇ ਰਾਜ 'ਚ ਹੋਏ ਕੰਮਾਂ ਨੂੰ ਲੋਕ ਕਰਨ ਲੱਗੇ ਯਾਦ-ਚੇਅਰਮੈਨ ਹੁੰਦਲ ਹਵਾਸ <br/>

Ad Position 21
No active advertisement
ਅਜੀਤ ਡੈਸਕ 06-04-2026
ਭਾਮੀਆਂ ਕਲਾਂ, 5 ਅਪ੍ਰੈਲ (ਜਤਿੰਦਰ ਭੰਬੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕੇ ਲੋਕ ਹੁਣ ਕਾਂਗਰਸ ਦੇ ਰਾਜ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਯਾਦ ਕਰਨ ਲੱਗ ਪਏ ਹਨ | ਇਹ ਪ੍ਰਗਟਾਵਾ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਲੱਗਿਆਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸ਼ਰ੍ਹੇਆਮ ਧਮਕੀਆਂ ਮਿਲ ਰਹੀਆਂ ਹਨ | ਸੂਬੇ ਦੇ ਪੜ੍ਹੇ ਲਿਖੇ ਨੌਜਵਾਨ ਨੌਕਰੀਆਂ ਲੈਣ ਲਈ ਸੜਕਾਂ 'ਤੇ ਧਰਨੇ ਦੇਣ ਲਈ ਮਜਬੂਰ ਹੋ ਗਏ ਹਨ | ਚੇਅਰਮੈਨ ਹਵਾਸ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਪੰਜਾਬ ਵੱਲ ਘੱਟ ਤੇ ਦਿੱਲੀ ਬੈਠੇ ਅਕਾਵਾਂ ਨੂੰ ਖੁਸ਼ ਕਰਨ ਲਈ ਵੱਧ ਲੱਗਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਤਾਂ ਬਣਾ ਲਈ, ਪਰ ਸੂਬਾ ਸਰਕਾਰ ਕੀਤੇ ਵਾਅਦਿਆਂ 'ਤੇ ਖਰਾ ਨਹੀਂ ਉਤਰ ਸਕੀ | ਉਨ੍ਹਾਂ ਕਿਹਾ ਕਿ ਲੋਕ ਹੁਣ 'ਆਪ' ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਸੱਤਾ ਤੋਂ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ |


Ad Position 22
No active advertisement
ਪਿਛਲੀ ਖ਼ਬਰ ਪਹਿਲੀ ਮਈ ਨੂੰ ਸਮਰਪਿਤ 43ਵਾਂ ਨਾਟਕ ਤੇ ਗੀਤ ਸੰਗੀਤ ਮੇਲਾ ਪੰਜਾਬੀ ਭਵਨ ਵਿਖੇ ਕਰਵਾਇਆ ਜਾਵੇਗਾ - ਕੰਵਲਜੀਤ ਖੰਨਾ <b... ਅਗਲੀ ਖ਼ਬਰ ਵਿਆਹੁਤਾ 'ਤੇ ਤਸ਼ੱਦਦ ਕਰਨ ਵਾਲੇ ਪਤੀ ਸਮੇਤ ਅੱਠ ਖ਼ਿਲਾਫ਼ ਕੇਸ ਦਰਜ <br/>
Ad Position 24