27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਆਮ ਆਦਮੀ ਪਾਰਟੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਖੰਨਾ <br/>

Ad Position 21
No active advertisement
ਅਜੀਤ ਡੈਸਕ 06-04-2026
ਆਲਮਗੀਰ, 5 ਅਪ੍ਰੈਲ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਜਸਦੇਵ ਨਗਰ ਤੋਂ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੇ ਜ਼ੀਰੋ ਬੈਲੰਸ ਖਾਤੇ ਖੋਲ੍ਹਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦੇ ਉਦਘਾਟਨ ਮੌਕੇ ਵੱਡੀ ਗਿਣਤੀ ਵਿਚ ਜੁੜ ਬੈਠੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਇਲਾਕਾ ਨਿਵਾਸੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਲਈ ਕੈਂਪ ਲਗਾਇਆ ਗਿਆ | ਉਨ੍ਹਾਂ ਦੱਸਿਆ ਕਿ 13 ਅਪ੍ਰੈਲ ਤੋਂ ਬੀਬੀਆਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਲਈ ਰਜਿਸਟਰੇਸ਼ਨ ਮੁਹਿੰਮ ਦੀ ਆਰੰਭਤਾ ਜ਼ੋਰ ਸ਼ੋਰ ਨਾਲ ਹੋ ਰਹੀ ਹੈ ਅਤੇ ਜਿਨ੍ਹਾਂ ਬੀਬੀਆਂ ਦੇ ਬੈਂਕ ਵਿਚ ਖਾਤੇ ਨਹੀਂ ਸਨ, ਇਹ ਕੈਂਪ ਦਾ ਵਿਸ਼ੇਸ਼ ਕਰ ਉਨ੍ਹਾਂ ਬੀਬੀਆਂ ਨੇ ਵੱਧ ਲਾਭ ਲਿਆ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀਆਂ ਨੂੰ ਵਿਕਾਸ ਕਾਰਜਾਂ ਪ੍ਰਤੀ ਕਿਸੇ ਕਿਸਮ ਦੀ ਕੋਈ ਦਿੱਕਤ ਜਾਂ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਲੋਂ ਬਾਬਾ ਫਰੀਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ <br/> ਅਗਲੀ ਖ਼ਬਰ ਪਹਿਲੀ ਮਈ ਨੂੰ ਸਮਰਪਿਤ 43ਵਾਂ ਨਾਟਕ ਤੇ ਗੀਤ ਸੰਗੀਤ ਮੇਲਾ ਪੰਜਾਬੀ ਭਵਨ ਵਿਖੇ ਕਰਵਾਇਆ ਜਾਵੇਗਾ - ਕੰਵਲਜੀਤ ਖੰਨਾ <b...
Ad Position 24