27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜਵੱਦੀ ਟਕਸਾਲ ਵਲੋਂ ਬਾਬਾ ਫਰੀਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਬਾਣੀ, ਗੁਰ ਇਤਿਹਾਸ ਦੇ ਪ੍ਰਚਾਰ ਪਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਬਹਾਲੀ ਲਈ ਨਿਰੰਤਰ ਕਾਰਜਸ਼ੀਲ ਜਵੱਦੀ ਟਕਸਾਲ ਵਲੋਂ ਬਾਬਾ ਫਰੀਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਟਕਸਾਲ ਦੇ ਵਿਦਿਆਰਥੀਆਂ ਨੇ ਬਾਬਾ ਫਰੀਦ ਜੀ ਦੀ ਬਾਣੀ ਅਧਾਰਿਤ ਸ਼ਬਦ ਕੀਰਤਨ ਕੀਤੇ | ਮੁਖੀ ਮਹਾਂਪੁਰਸ਼ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਫੁਰਮਾਇਆ ਕਿ ਬਾਬਾ ਫ਼ਰੀਦ ਜੀ ਨੇ ਆਪਣੀ ਸਾਰੀ ਬਾਣੀ ਵਿਚ ਸ਼ੁਭ ਅਮਲਾਂ 'ਤੇ ਜ਼ੋਰ ਦਿੰਦੇ ਹਨ ਕਿਉਕਿ ਅਜਿਹੇ ਅਮਲ ਹੀ ਇਕ ਪਾਸੇ ਸਮਾਜ ਵਿਚ ਮਨੁੱਖੀ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਦੂਜੇ ਪਾਸੇ ਅੱਲਾਹ ਦੀ ਦਰਗਾਹ ਵਿਚ ਸਹਾਈ ਹੋ ਕੇ ਸ਼ਰਮਿੰਦਾ ਹੋਣ ਤੋਂ ਬਚਾਉਂਦੇ ਹਨ | ਮਹਾਂਪੁਰਸ਼ਾਂ ਨੇ ਸਮਝਾਇਆ ਕਿ ਇਸਲਾਮਿਕ ਪਰੰਪਰਾ ਅਨੁਸਾਰ ਅੱਲਾਹ ਦੀ ਦਰਗਾਹ ਵਿਚ ਹਾਜ਼ਰ ਹੋਣ ਤੋਂ ਭਾਵ ਮਨੁੱਖੀ ਜੀਵਨ ਸਰੀਰ ਦੇ ਅੰਤ ਨਾਲ ਖਤਮ ਨਹੀਂ ਹੋ ਜਾਣਾ ਅਤੇ ਇਸ ਨੇ ਕਿਸੇ ਹੋਰ ਜਹਾਨ ਦਾ ਸਫ਼ਰ ਵੀ ਤੈਅ ਕਰਨਾ ਹੈ | ਸੋ ਅਗਲੇ ਜਹਾਨ ਵਿਚ ਆਉਣ ਵਾਲੀਆਂ ਔਕੜਾਂ ਤੋਂ ਸਚਿਆਰੇ ਅਤੇ ਸਦਾਚਾਰੀ ਜੀਵਨ ਦੇ ਧਾਰਨੀ ਮਨੁੱਖ ਹੀ ਬਚ ਸਕਣਗੇ, ਬਾਬਾ ਫਰੀਦ ਜੀ ਇਹ ਪ੍ਰੇਰਨਾ ਵਾਰ-ਵਾਰ ਇਸ ਕਰਕੇ ਕਰਦੇ ਹਨ | ਕਿਉਂਕਿ ਅਗਲਾ ਅਣ ਦਿਸਦਾ ਸੰਸਾਰ ਮਨੁੱਖ ਨੂੰ ਇਸ ਜੀਵਨ ਵਿਚ ਵੀ ਪ੍ਰਭਾਵਿਤ ਕਰਦਾ ਹੈ | ਇਸ ਲਈ ਮਨੁੱਖ ਨੂੰ ਇਹ ਪ੍ਰੇਰਨਾ ਵਾਰ-ਵਾਰ ਕੀਤੀ ਹੈ ਤਾਂ ਕਿ ਉਸਦੇ ਇਸ ਜੀਵਨ ਵਿਚਲੇ ਪ੍ਰਭੂ-ਮੁਖੀ ਅਮਲ ਹੀ ਉਸ ਨੂੰ ਅਗਲੇ ਜੀਵਨ ਦੀਆਂ ਦੁਸ਼ਵਾਰੀਆਂ ਤੋਂ ਬਚਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਖੰਨਾ <br/>
Ad Position 24