27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸ੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਸਿੰਘਾਂ ਨੂੰ ਸਿਰੋਪਾਓ ਦੇਣ ਸਮੇਂ ਭੁਪਿੰਦਰ ਸਿੰਘ, ਉਨ੍ਹਾਂ ਨਾਲ ਜਤਿੰਦਰ ਸਿੰਘ ਸਲੂਜਾ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 06-04-2026
ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਸ਼੍ਰੀ ਗੁਰੂ ਤੇਗਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਆਪਣੀਆਂ ਹਾਜ਼ਰੀਆਂ ਭਰ ਕੇ ਸ਼੍ਰੀ ਗੁਰੂ ਤੇਗਬਹਾਦਰ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਬੀਰ ਸਿੰਘ ਰਿਆੜ ਦੇ ਕੀਰਤਨੀ ਜੱਥੇ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਸੰਗਤਾਂ ਨਾਲ ਸ਼੍ਰੀ ਗੁਰੂ ਤੇਗਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਤੇ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ | ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਐਨ.ਪੀ ਸਿੰਘ ਕਥੂਰੀਆ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੱੜ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਅਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ 23ਵਾਂ ਸਾਲਾਨਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਜਵੱਦੀ ਟਕਸਾਲ ਵਲੋਂ ਬਾਬਾ ਫਰੀਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ <br/>
Ad Position 24