ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੁੰਦਰ ਨਗਰ ਵਿਚ ਚੋਰਾਂ ਵਲੋਂ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਮਾਨ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੀ ਮਾਲਕ ਜੋਤੀ ਨਈਅਰ ਵਾਸੀ ਜਮਾਲਪੁਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਉਸੇ ਘਰ ਦੇ ਤਾਲੇ ਤੋੜ ਕੇ ਦਾਖਲ ਹੋਏ ਅਤੇ ਘਰ ਵਿਚ ਵੀ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਸ਼ਿਕਾਇਤ ਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ |