ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਬੀਤੀ ਸ਼ਾਮ 10 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ ਨਾਇਬ ਕੋਰਟ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਨਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ | ਵਿਜੀਲੈਂਸ ਬਿਊਰੋ ਵਲੋਂ ਬੀਤੇ ਦਿਨ ਅਦਾਲਤੀ ਕੰਪਲੈਕਸ ਵਿਚ ਛਾਪਾਮਾਰੀ ਕਰਕੇ ਨਾਇਬ ਕੋਰਟ ਤਰਲੋਚਨ ਸਿੰਘ ਨੂੰ ਗਿ੍ਫ਼ਤਾਰ ਕੀਤਾ ਸੀ | ਵਿਜੀਲੈਂਸ ਵਲੋਂ ਇਹ ਕਾਰਵਾਈ ਪਿ੍ੰਕਲ ਲੁਧਿਆਣਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਸੀ | ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਲਕੇ ਮੁੜ ਤੋਂ ਤਰਲੋਚਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂ ਜੋ ਇਸ ਮਾਮਲੇ ਵਿਚ ਹੋਰ ਜਾਣਕਾਰੀ ਹਾਸਿਲ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |