27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਾਤਾ ਗੁਰਮੇਲ ਕੌਰ ਗਰਚਾ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਭਰੀ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 06-04-2026
ਢੰਡਾਰੀ ਕਲਾਂ/ਲੁਧਿਆਣਾ, 5 ਅਪ੍ਰੈਲ (ਜਸਵੀਰ ਸਿੰਘ ਬੰਗਾ)-ਸਮਾਜ ਸੇਵਕ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਗਰਚਾ ਦੇ ਮਾਤਾ ਅਤੇ ਅਮਰਿੰਦਰ ਸਿੰਘ ਰੋਬੀ ਗਰਚਾ ਮੈਂਬਰ ਕੋਰ ਕਮੇਟੀ, ਗੁਰਵੀਰ ਸਿੰਘ ਗਰਚਾ ਤੇ ਹਰਿੰਦਰ ਸਿੰਘ ਹਨੀ ਗਰਚਾ ਦੇ ਦਾਦੀ ਜੀ ਗੁਰਮੇਲ ਕੌਰ ਗਰਚਾ, ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ, ਕੈਂਪਾ ਕੋਲਾ ਰੋਡ ਲੁਧਿਆਣਾ ਵਿਖੇ ਹੋਈ | ਇਸ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਾਮਿਲ ਹੋਕੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਭਾਈ ਹੀਰਾ ਸਿੰਘ ਮਾਛੀਵਾੜਾ ਸਾਹਿਬ ਦੇ ਜੱਥੇ ਨੇ ਵੈਰਾਗਮਈ ਕੀਰਤਨ ਕਰਦਿਆਂ ਸੰਗਤਾਂ ਨੂੰ ਜ਼ਿੰਦਗੀ ਅਤੇ ਮੌਤ ਦੇ ਵਿਸ਼ੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਭੇਜੇ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਬੌਬੀ ਗਰਚਾ, ਕੁਲਵਿੰਦਰ ਸਿੰਘ ਕਿੰਦਾ, ਮੈਂਕਟ ਧਾਮੀ, ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ, ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ, ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ, ਅਮਰਜੀਤ ਸਿੰਘ ਟਿੱਕਾ, ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ, ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ, ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਸਾਬਕਾ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਹਿਤੇਸ਼ਇੰਦਰ ਸਿੰਘ ਗਰੇਵਾਲ, ਸ਼ੋ੍ਰਮਣੀ ਅਕਾਲੀ ਦਲ ਹਲਕਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ, ਚੇਅਰਮੈਨ ਤਰਸੇਮ ਸਿੰਘ ਭਿੰਡਰ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਸਾਬਕਾ ਐਮ.ਪੀ. ਅਮਰੀਕ ਸਿੰਘ ਆਲੀਵਾਲ, ਸੰਨੀ ਤਾਜਪੁਰ, ਟੋਨਾ ਗਰਚਾ, ਹਰਮਿੰਦਰ ਸਿੰਘ ਗਿਆਸਪੁਰਾ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ, ਨਿਰਮਲ ਸਿੰਘ ਐਸ.ਐਸ, ਸੰਤਾ ਸਿੰਘ ਉਮੈਦਪੁਰੀ, ਇੰਦਰਇਕਬਾਲ ਸਿੰਘ ਅਟਵਾਲ, ਚਰਨਜੀਤ ਸਿੰਘ ਅਟਵਾਲ, ਸਾਬਕਾ ਚੇਅਰਮੈਨ ਅਜਮੇਰ ਸਿੰਘ ਭਾਗਪੁਰ, ਪਿ੍ਤਪਾਲ ਸਿੰਘ ਬਲੀਏਵਾਲ, ਵਿਕਰਮ ਸਿੰਘ ਚੀਮਾ, ਰਮਿੰਦਰ ਸਿੰਘ ਸੰਗੋਵਾਲ, ਗੁਰੀ ਸਰਪੰਚ, ਇੰਦਰਮੋਹਨ ਸਿੰਘ ਕਾਦੀਆਂ, ਜਗਬੀਰ ਸਿੰਘ ਸੋਖੀ, ਜਸਦੀਪ ਸਿੰਘ ਕਾਉਂਕੇ, ਕੌਂਸਲਰ ਰਾਜੇਸ਼ ਮਿਸ਼ਰਾ, ਬਲਜੀਤ ਸਰਪੰਚ ਜੱਸੀਆਂ, ਜਗਜੀਵਨਪਾਲ ਸਿੰਘ ਖੀਰਨੀਆ, ਕੁਲਵੰਤ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਗੁਰਦੀਪ ਸਿੰਘ ਪੀ.ਏ. ਬਿੱਟੂ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸੀ. ਸੈ. ਸਕੂਲ ਦੀ ਕਿ੍ਕਟ ਨੇ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ <br/> ਅਗਲੀ ਖ਼ਬਰ ਪੁਲ ਤੋਂ ਹੇਠਾਂ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Ad Position 24