28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਜਸ਼ਨ-2026 ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਜਤਿੰਦਰ ਭੰਬੀ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਜਸ਼ਨ-2026 ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਸ.ਪ. ਸਿੰਘ ਪ੍ਰਧਾਨ ਗੁੱਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਤੇ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਹਰਸ਼ਰਨ ਸਿੰਘ ਨਰੂਲਾ ਆਨਰੇਰੀ ਜਨਰਲ ਸਕੱਤਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕੌਂਸਲ ਦੇ ਵਾਈਸ ਪੈ੍ਰਜ਼ੀਡੈਂਟ ਕੁਲਜੀਤ ਸਿੰਘ ਮੈਂਬਰ ਹਰਦੀਪ ਸਿੰਘ, ਸਵਰਪ੍ਰੀਤ ਸਿੰਘ ਤੇ ਰਮਨਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਦੇ ਪਿ੍ੰਸੀਪਲ ਪ੍ਰੋ: ਰਜਿੰਦਰ ਕੌਰ ਮਲਹੋਤਰਾ ਨੇ ਰਸਮੀ ਤੌਰ 'ਤੇ ਸਭ ਨੂੰ 'ਜੀ ਆਇਆਂ' ਕਿਹਾ | ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਕਾਲਜ ਦੇ ਵਿਦਿਆਰਥੀਆਂ ਨੂੰ ਸਭਿਆਚਾਰਕ ਅਤੇ ਆਰਥਿਕ ਤੌਰ 'ਤੇ ਸਵੈ ਨਿਰਭਰ ਹੋਣ ਦੇ ਲਈ ਪ੍ਰੇਰਿਤ ਕਰੇਗਾ | ਸਭਿਆਚਾਰਕ ਤੇ ਰੰਗਾਰੰਗ ਪ੍ਰੋਗਰਾਮ ਦਾ ਆਗਾਜ਼ ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਭੰਗੜਾ ਟੀਮ ਵਲੋਂ ਕੀਤਾ ਗਿਆ | ਕਾਲਜ ਦੀ ਸਭਿਆਚਾਰਕ ਕਮੇਟੀ ਦੇ ਡੀਨ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਸਭ ਨੂੰ ਇਸ ਪ੍ਰੋਗਰਾਮ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਭਿਆਚਾਰ ਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਕਰਾਉਣੇ ਬਹੁਤ ਜ਼ਰੂਰੀ ਹਨ | ਇਸ ਮੌਕੇ 40 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਸਟਾਲ ਜਿਨ੍ਹਾਂ ਵਿਚ ਵੰਨ-ਸੁਵੰਨੇ ਖਾਣੇ, ਸ਼ਰਬਤ, ਕੈਲੇਗ੍ਰਾਫੀ, ਵਿਰਾਸਤੀ ਵਸਤਾਂ ਤੇ ਪੁਸਤਕਾਂ ਦੀ ਪ੍ਰਦਰਸ਼ਨੀ, ਹਾਰ-ਸ਼ਿੰਗਾਰ ਦਾ ਸਾਮਾਨ, ਮਨੋਰੰਜਕ ਖੇਡਾਂ, ਕੰਪਿਊਟਰ ਤੇ ਘਰੇਲੂ ਸਜਾਵਟ ਦੇ ਸਾਮਾਨ ਦੀ ਨੁਮਾਇਸ਼ ਲਗਾਈ ਗਈ | ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਪਾ ਕੇ ਮੇਲੇ ਦਾ ਆਨੰਦ ਮਾਣਿਆ | ਕਾਲਜ ਦੇ ਪਿ੍ੰਸੀਪਲ ਪ੍ਰੋ: ਰਜਿੰਦਰ ਕੌਰ ਮਲਹੋਤਰਾ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਨੇ ਸਭਿਆਚਾਰਕ ਗਤੀਵਿਧੀਆਂ ਦੇ ਡੀਨ ਪ੍ਰੋ. ਸ਼ਰਨਜੀਤ ਕੌਰ ਤੇ ਕਮੇਟੀ ਦੇ ਮੈਂਬਰ ਡਾ. ਦਲੀਪ ਸਿੰਘ, ਡਾ. ਹਰਿਗੁਣਜੋਤ ਕੌਰ, ਡਾ. ਮਨਪ੍ਰੀਤ ਕੌਰ ਤੇ ਡਾ. ਮਨਦੀਪ ਕੌਰ ਨੂੰ ਇਸ ਸੁਚੱਜੇ ਪ੍ਰਬੰਧ ਲਈ ਵਧਾਈ ਦਿੱਤੀ | ਕਾਲਜ ਦੇ ਸੇਵਾ ਮੁਕਤ ਅਧਿਆਪਕ ਪ੍ਰੋ. ਗੁਰਵਿੰਦਰ ਕੌਰ, ਡਾ. ਗੀਤਾ ਜਲਾਨ, ਤਰਲੋਚਨ ਸਿੰਘ ਅਰਨੇਜਾ, ਪ੍ਰੋ: ਪਿ੍ਤਪਾਲ ਸਿੰਘ ਸੇਠੀ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਦੇ ਰਾਜ 'ਚ ਹੋਏ ਕੰਮਾਂ ਨੂੰ ਲੋਕ ਕਰਨ ਲੱਗੇ ਯਾਦ-ਚੇਅਰਮੈਨ ਹੁੰਦਲ ਹਵਾਸ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ 'ਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ <br/>
Ad Position 24