ਭਾਮੀਆਂ ਕਲਾਂ, 5 ਅਪ੍ਰੈਲ (ਜਤਿੰਦਰ ਭੰਬੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕੇ ਲੋਕ ਹੁਣ ਕਾਂਗਰਸ ਦੇ ਰਾਜ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਯਾਦ ਕਰਨ ਲੱਗ ਪਏ ਹਨ | ਇਹ ਪ੍ਰਗਟਾਵਾ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਲੱਗਿਆਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸ਼ਰ੍ਹੇਆਮ ਧਮਕੀਆਂ ਮਿਲ ਰਹੀਆਂ ਹਨ | ਸੂਬੇ ਦੇ ਪੜ੍ਹੇ ਲਿਖੇ ਨੌਜਵਾਨ ਨੌਕਰੀਆਂ ਲੈਣ ਲਈ ਸੜਕਾਂ 'ਤੇ ਧਰਨੇ ਦੇਣ ਲਈ ਮਜਬੂਰ ਹੋ ਗਏ ਹਨ | ਉਨ੍ਹਾਂ ਕਿਹਾ ਕਿ ਲੋਕ ਹੁਣ 'ਆਪ' ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਸੱਤਾ ਤੋਂ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ |