28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵਿਧਾਇਕ ਛੀਨਾ ਨੇ ਕੀਤੀ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-04-2026
ਢੰਡਾਰੀ ਕਲਾਂ/ਲੁਧਿਆਣਾ, 5 ਅਪ੍ਰੈਲ (ਜਸਵੀਰ ਸਿੰਘ ਬੰਗਾ)- ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਘਰੇਲੂ ਗੈਸ ਦੀ ਸਪਲਾਈ ਸਬੰਧੀ ਇਕ ਅਹਿਮ ਮੀਟਿੰਗ ਹੋਈ | ਸਥਾਨਕ ਗਲਾਡਾ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਘਰੇਲੂ ਗੈਸ ਦੀ ਕਿੱਲਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਵਿਧਾਇਕ ਛੀਨਾ ਵਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਗੈਸ ਸਪਲਾਈ ਵਿਚ ਆ ਰਹੀਆਂ ਦਿੱਕਤਾਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ 'ਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਅਕਤੀ ਨੂੰ ਸਪਲਾਈ ਲੈਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ | ਵਿਧਾਇਕ ਛੀਨਾ ਨੇ ਐਲਾਨ ਕੀਤਾ ਕਿ ਫੂਡ ਸਪਲਾਈ ਵਿਭਾਗ ਨਾਲ ਤਾਲਮੇਲ ਕਰਦਿਆਂ ਹਲਕੇ ਦੇ ਲੋਕਾਂ ਨੂੰ ਗੈਸ ਦੇ ਸੰਕਟ ਤੋਂ ਨਿਜਾਤ ਦਿਵਾਉਣ ਲਈ ਜਲਦ 5 ਕਿਲੋ ਵਾਲੇ ਸਿਲੰਡਰਾਂ ਦੀ ਸਪਲਾਈ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਘਰ-ਘਰ ਸਿਲੰਡਰਾਂ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ | ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਜਨਤਾ ਦੀਆਂ ਮੁੱਢਲੀਆਂ ਜਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੁਹਰਾਇਆ ਕਿ ਗੈਸ ਸਪਲਾਈ ਨਾਲ ਜੁੜੀ ਹਰ ਸਮੱਸਿਆ ਨੂੰ ਤਰਜੀਹੀ ਤੌਰ 'ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ਤੱਕ ਪਹੁੰਚਾਉਣਾ ਹੈ ਜਿਸਦੇ ਉਹ ਹੱਕਦਾਰ ਵੀ ਹਨ | ਇਸ ਮੌਕੇ ਖੁਰਾਕ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਸਟੇਜ ਤਾਂ ਚਲਾ ਸਕਦੇ ਹਨ, ਪਰ ਸਟੇਟ ਨਹੀਂ-ਚੀਮਾ <br/> ਅਗਲੀ ਖ਼ਬਰ ਜੀ.ਜੀ.ਐਨ.ਆਈ.ਐਮ.ਟੀ. ਵਿਖੇ ਡਿਜੀਟਲ ਮਾਰਕੀਟਿੰਗ ਵਿਚ ਪੋਸਟ ਗ੍ਰੈਜੂਏਟ ਡਿਪਲੋਮੇ ਦੀ ਸ਼ੁਰੂਆਤ <br/>
Ad Position 24