28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

2027 ਵਿਚ ਲੋਕਾਂ ਦੀ ਉਮੀਦ ਸਿਰਫ਼ ਕਾਂਗਰਸ ਪਾਰਟੀ-ਸਾਬਕਾ ਵਿਧਾਇਕ ਵੈਦ <br/>

Ad Position 21
No active advertisement
ਅਜੀਤ ਡੈਸਕ 06-04-2026
ਆਲਮਗੀਰ, 5 ਅਪ੍ਰੈਲ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਜਾ ਕੇ ਆਮ ਲੋਕਾਂ ਨੂੰ ਗੁਮਰਾਹ ਕਰਦਿਆਂ ਇਹ ਕਹਿਣਾ ਕਿ ਸੂਬਾ ਪੰਜਾਬ ਦੇ ਬਾਸ਼ਿੰਦੇ 'ਆਪ' ਸਰਕਾਰ ਦੀਆਂ ਨੀਤੀਆਂ ਤੋਂ ਬਾਗੋ ਬਾਗ ਹਨ ਅਤੇ 'ਆਪ' ਦੀ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਿਕਾਸ ਕਾਰਜ ਵੀ ਜੰਗੀ ਪੱਧਰ 'ਤੇ ਚੱਲ ਰਹੇ ਹਨ, ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸੂਬਾ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਕੇ ਰਹਿ ਗਈ ਹੈ ਅਤੇ ਸੂਬਾ ਵਾਸੀ ਬੁਨਿਆਦੀ ਸਹੂਲਤਾਂ ਲਈ ਤਰਾਹ ਤਰਾਹ ਕਰਦੇ ਅਧਿਕਾਰੀਆਂ ਦੇ ਹਾੜੇ ਕੱਢ ਰਹੇ ਹਨ, ਪਰ ਸੂਬੇ ਦੇ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਸੂਬੇ ਅੰਦਰ ਹਾਲਾਤ ਕੰਟਰੋਲ ਹੇਠ ਹਨ ਅਤੇ ਸਭ ਠੀਕ ਚੱਲ ਰਿਹਾ ਹੈ, ਦਾ ਖੰਡਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਉਪਰੋਕਤ ਬਿਆਨ ਬਿਲਕੁਲ ਗਲਤ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ | ਸਾਬਕਾ ਵਿਧਾਇਕ ਵੈਦ ਹਲਕੇ ਦੇ ਪਿੰਡ ਜੱਸੋਵਾਲ ਸਥਿਤ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਸੁਖਵੰਤ ਸਿੰਘ ਲਾਲੀ ਜੱਸੋਵਾਲ ਦੇ ਗ੍ਰਹਿ ਵਿਖੇ ਉਨ੍ਹਾਂ ਦਾ ਹਾਲ ਚਾਲ ਜਾਣਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ | ਦੱਸਣਯੋਗ ਹੈ ਕਿ ਲਾਲੀ ਜੱਸੋਵਾਲ ਦੀ ਕੁੱਝ ਦਿਨ ਪਹਿਲਾਂ ਐਕਸੀਡੈਂਟ ਦੌਰਾਨ ਲੱਤ ਟੁੱਟ ਜਾਣ ਨਾਲ ਉਹ ਜ਼ਖਮੀ ਹੋ ਗਏ ਸਨ | ਇਸ ਦੌਰਾਨ ਵੈਦ ਨੇ ਕਿਹਾ ਕਿ ਹਲਕੇ ਦੇ ਸੂਝਵਾਨ ਵੋਟਰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਰਹੇ ਹਨ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਦਾ ਗਠਨ ਹੋਣਾ ਤੈਅ ਹੈ | ਇਸ ਮੌਕੇ ਲਾਲੀ ਜੱਸੋਵਾਲ ਨੇ ਆਈ ਲੀਡਰਸ਼ਿਪ ਨੰੂ ਸਿਰੋਪਾ ਦੇ ਕੇ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਬੁਲਾਰਾ, ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਸੈਕਟਰੀ ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਗੁਰਮੀਤ ਸਿੰਘ ਜੱਸੋਵਾਲ, ਨੰਬਰਦਾਰ ਅਮੋਲਕ ਸਿੰਘ, ਬਲਾਕ ਸੰਮਤੀ ਮੈਂਬਰ ਪਰਮਜੀਤ ਸਿੰਘ ਪੰਮਾ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਕੋ ਐਜੂਕੇਸ਼ਨ ਸਕੂਲ ਏਕਤਾ ਮਾਰਗ ਦਾ 5ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ <br/>
Ad Position 24