28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

9 ਸਾਲ ਦੇ ਬੱਚੇ ਦੇ ਕਾਤਲਾਂ ਦੀ ਗਿ੍ਫਤਾਰੀ ਨੂੰ ਲੈ ਕੇ ਲੋਕਾਂ ਨੇ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 06-04-2026
ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰ ਕੇ ਰੋਡ 'ਤੇ ਦੋ ਮਹੀਨੇ ਪਹਿਲਾਂ ਹੋਏ ਨੌ ਸਾਲ ਦੇ ਬੱਚੇ ਦੇ ਕਾਤਲਾਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਉੱਥੇ ਸਥਿਤੀ ਤਨਾਪੂਰਨ ਬਣ ਗਈ | ਜਾਣਕਾਰੀ ਅਨੁਸਾਰ ਫਰਵਰੀ ਮਹੀਨੇ ਵਿਚ ਨੌ ਸਾਲ ਦੇ ਬੱਚੇ ਨੂੰ ਅਜੇ ਸਿੰਘ ਨਾਮੀ ਨੌਜਵਾਨ ਵਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ | ਪਰਿਵਾਰ ਦਾ ਦੋਸ਼ ਹੈ ਕਿ ਪਿਛਲੇ 2 ਮਹੀਨਿਆਂ ਤੋਂ ਉਹ ਥਾਣਿਆਂ ਦੇ ਚੱਕਰ ਲਾ ਰਹੇ ਹਨ, ਪਰ ਅਜੇ ਤੱਕ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਹੋਈ | ਮਾਪਿਆਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ | 5 ਫਰਵਰੀ ਨੂੰ ਅਮਨ ਘਰ ਦੇ ਬਾਹਰ ਪਤੰਗ ਉਡਾ ਰਿਹਾ ਸੀ, ਜਦੋਂ ਉਹ ਅਚਾਨਕ ਲਾਪਤਾ ਹੋ ਗਿਆ | ਪਰਿਵਾਰ ਮੁਤਾਬਕ ਬੱਚਾ ਘਰ ਤੋਂ ਕੇਵਲ 50 ਮੀਟਰ ਦੀ ਦੂਰੀ 'ਤੇ ਖੇਡ ਰਿਹਾ ਸੀ | ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਆਪਣੇ ਤੌਰ 'ਤੇ ਬੱਚੇ ਦੀ ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ | ਬਾਅਦ ਵਿਚ 7 ਫਰਵਰੀ ਨੂੰ ਧਰਨਾ ਦੇਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕੀਤਾ ਅਤੇ ਕੁਝ ਹੀ ਸਮੇਂ ਬਾਅਦ ਬੱਚੇ ਦੀ ਲਾਸ਼ ਘਰ ਦੇ ਨੇੜੇ ਹੀ ਮਿਲੀ | ਸੀਸੀਟੀਵੀ ਫੁਟੇਜ ਵਿਚ ਦੋਸ਼ੀ ਅਜੇ ਬੱਚੇ ਨੂੰ ਲੈ ਕੇ ਜਾਂਦਾ ਹੋਇਆ ਵੀ ਦਿਖਾਈ ਦਿੱਤਾ | ਅਜੇ ਕਾਸਾਬਾਦ ਇਲਾਕੇ ਦਾ ਰਹਿਣ ਵਾਲਾ ਹੈ | ਪੁਲਿਸ ਵਲੋਂ ਦੋਸ਼ੀ 'ਤੇ 20 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ ਅਤੇ ਉਸਦੇ ਪੋਸਟਰ ਵੀ ਸ਼ਹਿਰ ਵਿਚ ਲਗਾਏ ਗਏ ਹਨ | ਫਿਰ ਵੀ 2 ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲਿਸ ਉਸ ਨੂੰ ਕਾਬੂ ਕਰਨ ਵਿਚ ਅਸਫਲ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨਾ ਤਾਂ ਮੋਬਾਈਲ ਵਰਤਦਾ ਹੈ ਅਤੇ ਨਾ ਹੀ ਕਿਸੇ ਨਾਲ ਸੰਪਰਕ ਵਿਚ ਹੈ, ਜਿਸ ਕਾਰਨ ਉਸਦੀ ਗਿ੍ਫ਼ਤਾਰੀ ਵਿਚ ਮੁਸ਼ਕਲ ਆ ਰਹੀ ਹੈ | ਪੁਲਿਸ ਵਲੋਂ ਦੋਸ਼ੀ ਦੀ ਗਿ੍ਫਤਾਰੀ ਜਲਦ ਕਰਨ ਦਾ ਭਰੋਸਾ ਦਿੱਤਾ ਗਿਆ, ਜਿਸ 'ਤੇ ਧਰਨਾਕਾਰੀ ਸ਼ਾਂਤ ਹੋਏ | ਲੋਕਾਂ ਵਲੋਂ ਦਿੱਤੇ ਧਰਨੇ ਕਾਰਨ ਜਲੰਧਰ ਬਾਈਪਾਸ ਚੌਂਕ 'ਤੇ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ |
05ਐਲਡੀਐਚ11


Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤਰਤਾ ਵਿਚ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨਾਮਜ਼ਦ... ਅਗਲੀ ਖ਼ਬਰ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਪਵਿੱਤਰ ਸੇਵਾ-ਐਡਵੋਕੇਟ ਬਿਕਰਮ ਸਿੰਘ ਸਿੱਧੂ <br/>
Ad Position 24