ਲੁਧਿਆਣਾ, 5 ਅਪ੍ਰੈਲ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਨਵੇਂ ਚੁਣੇ ਗਏ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤ੍ਰਤਾ ਪੰਜਾਬੀ ਭਵਨ ਵਿਖੇ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ ਅਤੇ ਡਾ. ਸਰਬਜੀਤ ਕੌਰ ਸੋਹਲ ਨੂੰ ਪ੍ਰਬੰਧਕੀ ਬੋਰਡ ਵਿਚ ਸ਼ਾਮਲ ਕੀਤਾ ਗਿਆ | ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੱਸਿਆ ਕਿ ਡਾ. ਹਰੀ ਸਿੰਘ ਜਾਚਕ ਨੂੰ ਸਕੱਤਰ, ਸੱਭਿਆਚਾਰਕ ਸਰਗਰਮੀਆਂ, ਪ੍ਰਭਜੋਤ ਸਿੰਘ ਸੋਹੀ ਨੂੰ ਸਕੱਤਰ, ਭਵਨ ਪ੍ਰਬੰਧਕ ਅਤੇ ਕੇ. ਸਾਧੂ ਸਿੰਘ ਨੂੰ ਸਕੱਤਰ ਦਫ਼ਤਰ ਅਤੇ ਪ੍ਰੈੱਸ ਦੀ ਜ਼ਿੰਮੇਂਵਾਰੀ ਸੌਂਪੀ ਗਈ ਹੈ | ਪ੍ਰਬੰਧਕੀ ਬੋਰਡ ਦੀ ਇਕੱਤ੍ਰਤਾ ਵਿਚ ਡਾ. ਸ. ਸ. ਜੌਹਲ, ਪ੍ਰੋ. ਗੁਰਭਜਨ ਗਿੱਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਪਾਲ ਕੌਰ, ਡਾ. ਗੁਰਇਕਬਾਲ ਸਿੰਘ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ ਸੁਰਿੰਦਰ ਨੀਰ, ਸੁਰਿੰਦਰ ਕੈਲੇ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਨਵਤੇਜ ਗੜ੍ਹਦੀਵਾਲਾ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਡਾ. ਰੋਜ਼ੀ ਸਿੰਘ, ਦੀਪ ਜਗਦੀਪ ਸਿੰਘ ਆਦਿ ਹਾਜ਼ਰ ਹਨ |