ਲੁਧਿਆਣਾ, 5 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਤਿਹਾਸਿਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਬੇਬੇ ਨਾਨਕੀ ਇਸਤਰੀ ਸਤਸੰਗ ਸਭਾ ਅਤੇ ਸੇਵਾਦਾਰ ਬੀਬੀ ਗੁਰਪ੍ਰੀਤ ਕÏਰ ਸਿਵੀਆ ਦੀ ਦੇਖ ਰੇਖ 'ਚ ਦੂਸਰਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਅਕਾਲੀ ਦਲ ਦੇ ਹਲਕਾ ਕੇਂਦਰੀ ਦੇ ਇੰਚਾਰਜ ਅਮਿੱਤ ਗੋਸਾਈਾ, ਧਰਮ ਸਿੰਘ ਬਾਜਵਾ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ, ਦਲਵੀਰ ਸਿੰਘ ਬਿੱਟੂ ਚੀਮਾ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ¢ ਇਸ ਮÏਕੇ ਜਸਦੀਪ ਸਿੰਘ ਕਾਉਂਕੇ ਅਤੇ ਅਮਿੱਤ ਗੋਸਾਈਾ ਨੇ ਕਿਹਾ ਕਿ ਬੇਬੇ ਨਾਨਕੀ ਜੀ ਤੇ ਗੁਰੂ ਨਾਨਕ ਸਾਹਿਬ ਜੀ ਭੈਣ-ਭਰਾ ਦੇ ਪਿਆਰ ਦੀ ਇਕ ਅਜਿਹੀ ਉਦਾਹਰਨ ਹਨ, ਜੋ ਸਾਨੂੰ ਬਹੁਤ ਕੁੱਝ ਸਿਖਾਉਂਦੀ ਹੈ¢