ਲੁਧਿਆਣਾ, 6 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਧਾਰਮਿਕ ਸ਼ਖਸੀਅਤ ਮਨਿੰਦਰ ਸਿੰਘ ਅਹੂਜਾ ਦਾ ਯੂਥ ਅਕਾਲੀ ਦਲ ਵਲੋਂ ਸੀਨੀਅਰ ਆਗੂਆਂ ਗੁਰਮੀਤ ਸਿੰਘ ਹੈਬੋਵਾਲ, ਕੰਵਲਜੀਤ ਸਿੰਘ, ਤਰਨਜੀਤ ਸਿੰਘ ਅਤੇ ਜਸਦੀਪ ਸਿੰਘ ਕਾਉਂਕੇ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ, ਜਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਸਦੀਪ ਸਿੰਘ ਕਾਉਂਕੇ ਨੇ ਦੱਸਿਆ ਕਿ ਮਨਿੰਦਰ ਸਿੰਘ ਆਹੂਜਾ ਇਕ ਅਜਿਹੀ ਧਾਰਮਿਕ ਸ਼ਖਸੀਅਤ ਹਨ ਜੋ ਨਿਰਸਵਾਰਥ ਸੰਗਤਾਂ ਨੂੰ ਜਿੱਥੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਂਦੇ ਹਨ ਉੱਥੇ ਹੀ ਅਕਸਰ ਹੀ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਕੇ ਸੰਗਤਾਂ ਨੂੰ ਪਰਮਾਤਮਾ ਨਾਲ ਜੋੜਦੇ ਹਨ | ਇਸ ਮੌਕੇ ਹੋਰ ਯੂਥ ਆਗੂ ਵੀ ਹਾਜ਼ਰ ਸਨ |