31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਤਲ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 07-04-2026

ਲਾਡੋਵਾਲ, 6 ਅਪ੍ਰੈਲ (ਜਸਵੀਰ ਸਿੰਘ ਬੰਗਾ)-ਥਾਣਾ ਲਾਡੋਵਾਲ ਦੀ ਪੁਲਿਸ ਨੇ ਟੋਲ ਪਲਾਜ਼ਾ ਲਾਗੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦੀ ਜ਼ਮੀਨ ਦੇ ਨਾਲ ਨੌਜਵਾਨ ਦੀ ਮਿਲੀ ਲਾਸ਼ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਮੰਜੂ ਦੇਵੀ ਵਾਸੀ ਪਿੰਡ ਤਲਵੰਡੀ ਕਲਾਂ ਨੇ ਦੱਸਿਆ ਕਿ ਉਸਦਾ ਲੜਕਾ ਅਮਿਤ ਕੁਮਾਰ ਸ਼ਰਾਬ ਪੀਣ ਦਾ ਆਦੀ ਸੀ, ਜੋ ਆਪਣੇ ਦੋਸਤਾਂ ਨਾਲ ਘੁੰਮਣ ਗਿਆ ਸੀ ਤੇ ਦੇਰ ਰਾਤ ਤੱਕ ਘਰ ਵਾਪਸ ਨਹੀਂ ਆਇਆ | ਪਿਛਲੇ ਦਿਨੀਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਅਮਿਤ ਦੀ ਲਾਸ਼ ਟੋਲ ਪਲਾਜ਼ਾ ਦੇ ਕੋਲ ਸਰਪੰਚ ਬਾਦਸ਼ਾਹ ਸਿੰਘ ਦੀ ਜ਼ਮੀਨ ਦੇ ਨਾਲ ਲੱਗੀ ਲੋਹਾ ਤਾਰ ਅਤੇ ਐਂਗਲ ਕੋਲ ਪਈ ਹੈ, ਜਦੋਂ ਉਹ ਮੌਕੇ 'ਤੇ ਪੁੱਜੇ ਤਾਂ ਉਸਦੇ ਲੜਕੇ ਦੀ ਲਾਸ਼ ਉਥੇ ਪਈ ਸੀ, ਉਸਦੇ ਸਰੀਰ 'ਤੇ ਸੱਟਾਂ ਦਾ ਨਿਸ਼ਾਨ ਸਨ | ਜਾਂਚ ਅਧਿਕਾਰੀ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਤੇ ਮੁਲਜ਼ਮ ਅਨੂਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਹਿਲਾ ਹੌਜ਼ਰੀ ਕਾਰੋਬਾਰੀ ਨਾਲ ਲੱਖਾਂ ਦੀ ਠੱਗੀ, ਤਿੰਨ ਖਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਡੀ. ਸੀ. ਨੇ ਕਣਕ ਖ਼ਰੀਦ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ <br/>
Ad Position 24