31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੜਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 07-04-2026
ਲੁਧਿਆਣਾ, 6 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਂਸਰ ਹਸਪਤਾਲ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਦੋ ਐਕਟੀਵਾ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ | ਐਕਟੀਵਾ ਸਵਾਰ ਤਿੰਨ ਦੋਸਤ ਕੈਂਸਰ ਹਸਪਤਾਲ ਨੇੜੇ ਹਾਈਵੇਅ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਏ | ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਤਿੰਨੋਂ ਦੋਸਤ ਗੰਭੀਰ ਜ਼ਖਮੀ ਹੋ ਗਏ | ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸੀਐਮਸੀ ਹਸਪਤਾਲ ਲਿਜਾਇਆ ਗਿਆ | ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੇ ਦੂਜੇ ਦੋਸਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ | ਮਿ੍ਤਕਾਂ ਦੀ ਪਛਾਣ 40 ਸਾਲਾ ਵਿਜੇ ਮਸੀਹ, ਵਾਸੀ ਘਾਟੀ ਮੁਹੱਲਾ ਅਤੇ 38 ਸਾਲਾ ਗੌਰਵ ਸਹਿਗਲ, ਵਾਸੀ ਹੈਬੋਵਾਲ ਲਕਸ਼ਮੀ ਨਗਰ ਵਜੋਂ ਹੋਈ ਹੈ | ਜਦੋਂ ਕਿ ਉਨ੍ਹਾਂ ਦੇ ਜ਼ਖਮੀ ਦੋਸਤ ਦਾ ਨਾਮ ਅਭੀ ਪਾਲ, ਵਾਸੀ ਅਹਾਤਾ ਸ਼ੇਰਗੰਜ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰ ਦੇ ਬਿਆਨ ਲੈਣ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਵਿਜੇ ਮਸੀਹ ਦੇ ਦੋ ਬੱਚੇ ਹਨ ਅਤੇ ਉਹ ਚਾਦਰਾਂ ਵੇਚਦਾ ਸੀ | ਗੌਰਵ ਦੀ ਇਕ ਭੈਣ ਹੈ ਅਤੇ ਉਹ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ | ਇਹ ਤਿੰਨੋਂ ਸਰਹੰਦ ਅਦਾਲਤ ਵਿਚ ਇਕ ਮਾਮਲੇ ਦੇ ਸਿਲਸਿਲੇ ਵਿਚ ਪੇਸ਼ੀ ਭੁਗਤਣ ਲਈ ਗਏ | ਇਹਨਾਂ ਵਿਚੋਂ ਇਕ ਨੌਜਵਾਨ ਸੋਮਵਾਰ ਸਵੇਰੇ ਬੱਸ ਰਾਹੀਂ ਸਰਹਿੰਦ ਲਈ ਰਵਾਨਾ ਹੋਇਆ, ਜਦ ਕਿ ਸ਼ਾਮ ਨੂੰ ਤਿੰਨੇ ਆਪਣੀ ਐਕਟਿਵਾ 'ਤੇ ਵਾਪਸ ਲੁਧਿਆਣਾ ਆ ਰਹੇ ਸਨ | ਕੈਂਸਰ ਹਸਪਤਾਲ ਵੱਲ ਜਾਣ ਵਾਲੇ ਹਾਈਵੇਅ 'ਤੇ ਉਨ੍ਹਾਂ ਦੀ ਐਕਟਿਵਾ ਸੰਤੁਲਨ ਗੁਆ ਬੈਠੀ ਅਤੇ ਸਾਮਾਨ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਈ | ਐਕਟਿਵਾ ਚਕਨਾਚੂਰ ਹੋ ਗਈ, ਜਿਸ ਨਾਲ ਤਿੰਨੇ ਬੇਹੋਸ਼ ਹੋ ਗਏ | ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ | ਮੌਕੇ 'ਤੇ ਪਹੁੰਚੇ ਏਐਸਆਈ ਸੁਭਾਸ਼ ਨੇ ਦੱਸਿਆ ਕਿ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਫਿਰ ਤਿੰਨਾਂ ਨੂੰ ਹਸਪਤਾਲ ਲਿਜਾਣ ਲਈ ਇੱਕ ਐਂਬੂਲੈਂਸ ਦੀ ਵਰਤੋਂ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਪਤਾ ਲਗਾਇਆ ਗਿਆ | ਵਿਜੇ ਮਸੀਹ ਅਤੇ ਗੌਰਵ ਸਹਿਗਲ ਨੂੰ ਹਸਪਤਾਲ ਦੇ ਡਾਕਟਰਾਂ ਨੇ ਮਿ੍ਤਕ ਐਲਾਨ ਦਿੱਤਾ | ਅਭੀ ਪਾਲ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਸੀ ਅਤੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ | ਪੁਲਿਸ ਦਾ ਕਹਿਣਾ ਹੈ ਕਿ ਮੁੱਖ ਸੜਕ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਸਪੱਸ਼ਟ ਜਾਣਕਾਰੀ ਮਿਲ ਸਕੇ | ਹਾਲ ਦੀ ਘੜੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਰਾ ਹਰੀ ਸਿੰਘ ਚੰਦੂਮਾਜਰਾ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਮਹਾਂਨਗਰ 'ਚ ਹੁਣ ਰਾਸ਼ਨ ਡਿਪੂਆਂ 'ਤੇ ਮਿਲੇਗਾ 5 ਕਿੱਲੋ ਐੱਲ. ਪੀ. ਜੀ. ਸਿਲੰਡਰ <br/>
Ad Position 24