ਲੁਧਿਆਣਾ, 6 ਅਪ੍ਰੈਲ (ਜਤਿੰਦਰ ਭੰਬੀ)-ਸਰਕਾਰੀ ਕਾਲਜ ਲੜਕੀਆਂ ਦੀ ਕਾਮਰਸ ਐਂਡ ਮੈਨੇਜਮੈਂਟ ਸੋਸਾਇਟੀ ਨੇ ਆਪਣੇ ਸਫਲਤਾਪੂਰਵਕ ਸਮਾਪਤੀ ਸਮਾਰੋਹ 'ਚ ਸਾਲ ਦੀਆਂ ਪ੍ਰਾਪਤੀਆਂ, ਸਿੱਖਣ ਅਤੇ ਸੰਪੂਰਨ ਵਿਕਾਸ ਬਾਰੇ ਜਾਣਕਾਰੀ ਸਾਂਝੀ ਕੀਤੀ | ਪਿ੍ੰਸੀਪਲ ਸੁਮਨ ਲਤਾ, ਵਾਈਸ ਪਿ੍ੰਸੀਪਲ ਵਿਭਾਗ ਦੀ ਮੁਖੀ, ਸਰਿਤਾ ਖੁਰਾਨਾ ਅਤੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਫੈਕਲਟੀ ਮੈਂਬਰਾਂ ਦੀ ਮੌਜੂਦਗੀ ਗਰਮਜੋਸ਼ੀ ਨਾਲ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਭਗਤੀ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹੋਣਹਾਰ ਵਿਦਿਅਰਥਣਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸੁਮਨ ਲਤਾ ਨੇ ਇਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ, ਜਿਸ ਵਿਚ ਵਿਦਿਆਰਥੀਆਂ ਨੂੰ ਉੱਤਮਤਾ ਲਈ ਯਤਨ ਕਰਨ ਅਤੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸੰਸਾਰ ਵਿਚ ਅਨੁਕੂਲ ਰਹਿਣ ਲਈ ਉਤਸ਼ਾਹਿਤ ਕਰਦਿਆਂ ਵਿਦਿਆਰਥੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |