01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਢਾਬਾ ਮਾਲਕ ਦੀ ਕੁੱਟਮਾਰ ਕਰਨ ਉਪਰੰਤ ਹਥਿਆਰਬੰਦ ਹਮਲਾਵਰ ਹਜ਼ਾਰਾਂ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 07-04-2026
ਲੁਧਿਆਣਾ, 6 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਿਵਪੁਰੀ ਵਿਚ ਢਾਬਾ ਮਾਲਕ ਦੀ ਕੁੱਟਮਾਰ ਕਰਨ ਉਪਰੰਤ ਨੌਜਵਾਨ ਹਜ਼ਾਰਾਂ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਢਾਬਾ ਮਾਲਕ ਮੁਹੰਮਦ ਰਾਹੁਲ ਅੰਸਾਰੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣਾ ਢਾਬਾ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ | ਇਸ ਦੌਰਾਨ ਨੌਜਵਾਨ ਉੱਥੇ ਆਏ ਅਤੇ ਉਨ੍ਹਾਂ ਨੇ ਖਾਣੇ ਦੀ ਮੰਗ ਕੀਤੀ, ਜਦੋਂ ਉਸ ਨੇ ਖਾਣਾ ਬੰਦ ਹੋਣ ਬਾਰੇ ਦੱਸਿਆ ਤਾਂ ਇਹਨਾਂ ਹਮਲਾਵਰਾਂ ਵਲੋਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਗੱਲੇ ਵਿਚ ਪਈ 15000 ਦੀ ਨਗਦੀ ਅਤੇ ਉਸ ਦੀ ਪੈਂਟ ਦੀ ਜੇਬ ਵਿਚੋਂ 3000 ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜੈਮਲ ਪੁੱਤਰ ਬਿੱਟੂ ਵਾਸੀ ਪ੍ਰੇਮ ਨਗਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਨੂੰ ਸਿਵਲ ਹਸਪਤਾਲ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਸੜਕ 'ਤੇ ਸ਼ਰਾਬ ਪੀਂਦੇ ਕਾਬੂ
ਪੁਲਿਸ ਨੇ ਰੋਹਿਤ ਵਰਮਾ ਵਾਸੀ ਬਾਗ ਖਜਾਂਚੀਆਂ ਨੰੂ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸ਼ਰਾਬ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦਰੇਸੀ ਗਰਾਉਂਡ ਨੇੜੇ ਸ਼ਰ੍ਹੇਆਮ ਸੜਕ 'ਤੇ ਸ਼ਰਾਬ ਪੀ ਰਿਹਾ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਚੰਦਰ ਕੁਮਾਰ ਵਾਸੀ ਮੁਹੱਲਾ ਪ੍ਰਤਾਪ ਨਗਰ ਨੂੰ ਵੀ ਸੜਕ 'ਤੇ ਸ਼ਰਾਬ ਪੀਂਦੇ ਕਾਬੂ ਕੀਤਾ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਪ੍ਰਮੋਦ ਕੁਮਾਰ ਅਤੇ ਸੁਨੀਲ ਕੁਮਾਰ ਨੂੰ ਢੰਡਾਰੀ ਖੁਰਦ ਨੇੜਿਉਂ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 8710 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਸ਼ਰ੍ਹੇਆਮ ਢੰਡਾਰੀ ਖੁਰਦ ਵਿਚ ਸੱਟੇਬਾਜ਼ੀ ਕਰ ਰਹੇ ਸਨ | ਇਹਨਾਂ ਦਾ ਸਾਥੀ ਪ੍ਰਭੂ ਦਿਆਲ ਮੌਕੇ ਤੋਂ ਫ਼ਰਾਰ ਹੋ ਗਿਆ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਚੀਜ਼ਾਂ ਨਾਲ ਤਿਆਰ ਨਿਊਟ੍ਰੀਸ਼ਨਾਂ ਲੈਣ ਨਾਲ ਸਰੀਰ ਚੁਸਤ-ਦਰੁਸਤ ਰਹਿੰਦਾ ਹੈ- ਤਲਵਿੰਦਰ ਆਲਮਗੀਰ <br/> ਅਗਲੀ ਖ਼ਬਰ ਸਰੀਂਹ ਵਿਖੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 10 ਤੋਂ 13 ਅਪ੍ਰੈਲ ਤੱਕ
Ad Position 24