12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਕਾਸੋ' ਆਪ੍ਰੇਸ਼ਨ ਤਹਿਤ 19 ਕਾਬੂ <br/>

Ad Position 21
No active advertisement
ਅਜੀਤ ਡੈਸਕ 08-04-2026
ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਇਹਨਾਂ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਹਿੰਮਤ ਸਿੰਘ ਨਗਰ, ਡਾ. ਅੰਬੇਡਕਰ ਨਗਰ, ਮਨੋਹਰ ਨਗਰ ਅਤੇ ਜਵਾਹਰ ਨਗਰ ਵਿਚ ਇਹ ਛਾਪਾਮਾਰੀ ਕੀਤੀ ਗਈ | ਇਸ ਆਪ੍ਰੇਸ਼ਨ ਲਈ 200 ਮੁਲਾਜ਼ਮਾਂ ਦੀ ਇਕ ਵਿਸ਼ੇਸ਼ ਟਾਸਕ ਫੋਰਸ ਬਣਾਈ ਗਈ ਸੀ, ਜਿਸ ਨੇ ਸਵੇਰੇ ਤੜਕੇ ਇਹਨਾਂ ਥਾਵਾਂ 'ਤੇ ਛਾਪੇਮਾਰੀ ਕੀਤੀ | ਇਸ ਆਪ੍ਰੇਸ਼ਨ ਦੀ ਅਗਵਾਈ ਡੀ.ਸੀ.ਪੀ. ਜਾਂਚ ਨੇ ਕੀਤੀ ਅਤੇ ਇਸ ਦੀ ਨਿਗਰਾਨੀ ਏ.ਡੀ.ਸੀ.ਪੀ. ਅਤੇ ਏ.ਸੀ.ਪੀ. ਰੈਂਕ ਦੇ 9 ਉੱਚ ਅਧਿਕਾਰੀਆਂ ਦੁਆਰਾ ਕੀਤੀ ਗਈ | ਵੱਖ-ਵੱਖ ਜ਼ੋਨਾਂ ਦੇ 16 ਐਸ.ਐਚ.ਓਜ ਕ੍ਰਾਈਮ ਵਿੰਗ ਅਤੇ ਫੀਲਡ ਫੋਰਸ ਵੀ ਇਸ 'ਕਾਸੋ' ਆਪ੍ਰੇਸ਼ਨ ਵਿਚ ਸ਼ਾਮਿਲ ਕੀਤੇ ਗਏ ਸਨ | ਇਸ ਦੌਰਾਨ ਪੁਲਿਸ ਨੇ ਉਕਤ ਇਲਾਕਿਆਂ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ | ਸਵੇਰੇ 6 ਵਜੇ ਤੋਂ 10 ਵਜੇ ਤੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸ਼ੱਕੀ ਰਿਹਾਇਸ਼ੀ ਜਾਇਦਾਦਾਂ ਅਤੇ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ | ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਨਸ਼ਿਆਂ ਵਿਰੁੱਧ ਵਿਭਾਗ ਦੀ ''ਜ਼ੀਰੋ-ਟੌਲਰੈਂਸU ਨੀਤੀ 'ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਪੁਲਿਸ ਨੇ 19 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਇਹਨਾਂ ਦੇ ਕਬਜ਼ੇ ਵਿਚੋਂ 159 ਗ੍ਰਾਮ ਹੈਰੋਇਨ, 2 ਕਿੱਲੋ ਗਾਂਜਾ, 72 ਬੋਤਲਾਂ ਸ਼ਰਾਬ, 75 ਨਸ਼ੀਲੀਆਂ ਗੋਲੀਆਂ, 1 ਲੱਖ 37 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 1 ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ | ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ 4 ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੇ ਆਪ੍ਰੇਸ਼ਨ ਕੀਤੇ ਜਾਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਨੂੰ ਸੂਚਨਾ ਦੇਣ ਤਾਂ ਜੋ ਉਨ੍ਹਾਂ ਖ਼ਿਲਾਫ਼ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |
07ਐਲਡੀਐਚ29
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਿਸ਼ੇਸ਼ ਆਪ੍ਰੇਸ਼ਨ ਤਹਿਤ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ |
ਤਸਵੀਰਾਂ-ਸੇਵਕ ਸਿੰਘ



Ad Position 22
No active advertisement
ਪਿਛਲੀ ਖ਼ਬਰ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਹੁਣ ਪੈਟਰੋਲ ਪੰਪ 'ਤੇ ਵੀ ਉਪਲਬਧ ਹੋਣਗੇ 5 ਕਿੱਲੋ ਫ੍ਰੀ ਟਰੇਡ ਐਲ. ਪੀ. ਜੀ. ਸਿੰਲਡਰ
Ad Position 24