ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਲੁੱਟਾਂ ਖੋਹਾਂ ਤੇ ਚੋਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨਾਂ ਦੇ ਕਬਜ਼ੇ ਵਿਚੋਂ ਸੱਤ ਮੋਬਾਇਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਸੰਤੋਸ਼ ਕੁਮਾਰ ਵਾਸੀ ਰੇਲਵੇ ਸਟੇਸ਼ਨ ਅਤੇ ਦੀਪਕ ਕੁਮਾਰ ਵਾਸੀ ਨੇੜੇ ਰੇਲਵੇ ਸਟੇਸ਼ਨ ਸ਼ਾਮਿਲ ਹਨ | ਪੁਲਿਸ ਨੇ ਇਨਾਂ ਖਿਲਾਫ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਐਸ.ਐਚ.ਓ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਰੇਲਵੇ ਸਟੇਸ਼ਨ 'ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸਨ | ਕਥਿਤ ਦੋਸ਼ੀ ਲੁੱਟ-ਖੋਹ ਅਤੇ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਇਨਾਂ ਨਾਲ ਸਾਬਤ ਹੋਈ ਤਾਂ ਉਸ ਖਿਲਾਫ ਹੀ ਕਾਰਵਾਈ ਕੀਤੀ ਜਾਵੇਗੀ | ਉਨਾਂ ਦੱਸਿਆ ਕਿ ਦੀਪਕ ਕੁਮਾਰ ਖਿਲਾਫ ਪਹਿਲਾਂ ਵੀ ਦੋ ਮੁਕਦਮੇ ਦਰਜ ਹਨ |
ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, 7 ਮੋਬਾਈਲ ਬਰਾਮਦ <br/>
ਅਜੀਤ ਡੈਸਕ
08-04-2026