12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਵਿਚ 2025-26 ਦÏਰਾਨ ਇਤਿਹਾਸਕ ਰਿਕਾਰਡ ਨਿਵੇਸ਼ <br/>

Ad Position 21
No active advertisement
ਅਜੀਤ ਡੈਸਕ 08-04-2026
ਲੁਧਿਆਣਾ, 7 ਅਪ੍ਰੈਲ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਜਲੰਧਰ ਬਾਈਪਾਸ ਨੇੜੇ 10 ਏਕੜ ਜ਼ਮੀਨ 'ਤੇ ਇਕ ਪ੍ਰਦਰਸ਼ਨੀ ਕੇਂਦਰ ਬਣਾਇਆ ਜਾ ਰਿਹਾ ਹੈ¢ ਉਨਾਂ ਕਿਹਾ ਕਿ ਇਸ ਲਈ ਟੈਂਡਰ ਸੋਮਵਾਰ ਨੂੰ ਖੋਲ੍ਹੇ ਜਾਣਗੇ ਅਤੇ ਕੰਮ ਇਕ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ¢ ਸ੍ਰੀ ਅਰੋੜਾ ਨੇ ਅੱਜ ਇੱਥੇ ਹੋਟਲ ਹਯਾਤ ਰੀਜੈਂਸੀ ਵਿਖੇ ਲੁਧਿਆਣਾ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਗੱਲਬਾਤ ਦÏਰਾਨ ਇਹ ਐਲਾਨ ਕੀਤਾ¢ ਇਸ ਮÏਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਾਲ 2025-26 ਲਈ ਆਪਣੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਨਿਵੇਸ਼ 60256 ਕਰੋੜ ਦਾ ਹੋਇਆ¢ ਇਸਦੇ ਨਾਲ 1 ਲੱਖ 35 ਹਜ਼ਾਰ ਨÏਜਵਾਨਾਂ ਨੂੰ ਰੁਜ਼ਗਾਰ ਦੇ ਮÏਕੇ ਮਿਲਣਗੇ, ਜੋ ਕਿ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹÏਲ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਦਿ੍ੜ ਇਰਾਦੇ ਨੂੰ ਦਰਸਾਉਂਦਾ ਹੈ¢ ਉਨਾਂ ਕਿਹਾ ਕਿ ਅਗਲੇ ਸਾਲ ਲਈ ਸਾਡਾ ਟੀਚਾ 75,000 ਕਰੋੜ ਰੁਪਏ ਹੋਵੇਗਾ ਅਤੇ ਸਾਨੂੰ ਯਕੀਨ ਹੈ ਕਿ ਅਸੀਂ ਇਸ ਟੀਚੇ ਨੂੰ ਪਾਰ ਕਰ ਲਵਾਂਗੇ¢ ਉਦਯੋਗਪਤੀਆਂ ਨਾਲ ਗੱਲਬਾਤ ਸੈਸ਼ਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿਚੋਂ ਇਕ ਵਜੋਂ ਉਭਰਿਆ ਹੈ¢ ਉਨਾਂ ਕਿਹਾ ਕਿ ਜੇ.ਐਸ.ਡਬਲਯੂ. ਗਰੁੱਪ ਅਤੇ ਮਿੱਤਲ ਗਰੁੱਪ ਸਮੇਤ ਪ੍ਰਮੁੱਖ ਉਦਯੋਗਿਕ ਸਮੂਹਾਂ ਨੇ ਕ੍ਰਮਵਾਰ 3,000 ਕਰੋੜ ਰੁਪਏ ਅਤੇ 2,600 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਗਿਆ ਹੈ | ਟਾਟਾ ਗਰੁੱਪ ਨੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਚ ਸਥਾਪਿਤ ਟਾਟਾ ਸਟੀਲਜ਼ ਪਲਾਂਟ ਵਿਚ ਆਪਣਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ¢ ਉਨਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਕ ਮਹੀਨੇ ਦੇ ਅੰਦਰ ਇਕ ਨਵੀਂ ਉਦਯੋਗਿਕ ਪਾਰਕ ਨੀਤੀ ਲਾਗੂ ਕਰੇਗੀ, ਜਿਸ ਤਹਿਤ ਰਾਜ ਵਿਚ ਘੱਟੋ-ਘੱਟ 25 ਏਕੜ ਵਿਚ ਫੈਲੇ ਵੱਡੇ ਉਦਯੋਗਿਕ ਪਾਰਕ ਵਿਕਸਤ ਕੀਤੇ ਜਾਣਗੇ¢ ਹਲਵਾਰਾ ਹਵਾਈ ਅੱਡੇ 'ਤੇ ਉਡਾਣ ਦੇ ਸਮੇਂ ਨਾਲ ਸਬੰਧਿਤ ਇਕ ਸਵਾਲ ਦਾ ਸਪਸ਼ਟੀਕਰਨ ਦਿੰਦੇ ਹੋਏ ਸ੍ਰੀ ਅਰੋੜਾ ਨੇ ਕਿਹਾ ਕਿ ਏਅਰ ਇੰਡੀਆ ਦੁਆਰਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਕਿਉਂਕਿ ਯਾਤਰੀ ਦੁਨੀਆ ਵਿਚ ਕਿਤੇ ਵੀ ਕਨੈਕਟਿੰਗ ਉਡਾਣਾਂ ਬੁੱਕ ਕਰ ਸਕਦੇ ਹਨ¢ ਇਸ ਮÏਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਮੇਅਰ ਪਿ੍ੰਸੀਪਲ ਇੰਦਰਜੀਤ ਕÏਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਅਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, 7 ਮੋਬਾਈਲ ਬਰਾਮਦ <br/>
Ad Position 24