ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਇਕ 15 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸੰਯੋਗ ਕੁਮਾਰ ਪੁੱਤਰ ਰਾਜੂ ਵਾਸੀ ਪ੍ਰੀਤ ਨਗਰ ਵਜੋਂ ਕੀਤੀ ਗਈ ਹੈ | ਸੰਯੋਗ ਆਪਣੇ ਦੋਸਤ ਸਾਗਰ ਨਾਲ ਤਾਜਪੁਰ ਰੋਡ 'ਤੇ ਮੋਟਰਸਾਈਕਲ ਤੇ ਜਾ ਰਿਹਾ ਸੀ | ਦੂਜੇ ਪਾਸੋਂ ਆ ਰਹੇ ਇਕ ਮੋਟਰਸਾਈਕਲ ਨਾਲ ਉਨ੍ਹਾਂ ਦੀ ਟੱਕਰ ਹੋ ਗਈ | ਮੋਟਰਸਾਈਕਲ ਵੀ ਇਕ ਨੌਜਵਾਨ ਚਲਾ ਰਿਹਾ ਸੀ, ਸਿੱਟੇ ਵਜੋਂ ਤਿੰਨੋਂ ਨੌਜਵਾਨ ਜ਼ਖਮੀ ਹੋ ਗਏ | ਇਨ੍ਹਾਂ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਸੰਯੋਗ ਨੂੰ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਸੰਯੋਗ ਦੀ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ |