12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਨੇ ਕੀਤਾ 30 ਇਕਾਈਆਂ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 08-04-2026

ਲਾਡੋਵਾਲ, 7 ਅਪੈ੍ਰਲ (ਬਲਬੀਰ ਸਿੰਘ ਰਾਣਾ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਨੂੰ ਪੰਜਾਬ ਵਿਚੋਂ ਕਿਸਾਨਾਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ | ਲੋਕ ਜਥੇਬੰਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਵੱਡੀ ਗਿਣਤੀ ਵਿਚ ਜਥੇਬੰਦੀ 'ਚ ਸ਼ਾਮਲ ਹੋ ਰਹੇ ਹਨ | ਜਿਸ ਦੀ ਉਦਾਹਰਨ ਪਹਿਲਾਂ ਲੁਧਿਆਣਾ ਵਿਚ 70 ਇਕਾਈਆਂ ਬਣਾਈਆਂ, ਰੋਪੜ ਵਿਚ ਤਿੰਨ ਬਲਾਕ ਪ੍ਰਧਾਨ ਅਤੇ 20 ਇਕਾਈਆਂ ਬਣਾਈਆਂ ਅਤੇ ਹੁਣ ਤਰਨ ਤਾਰਨ 'ਚ ਚਾਰ ਬਲਾਕ ਪ੍ਰਧਾਨ ਤੇ 30 ਪਿੰਡਾਂ ਦੀਆਂ ਕਾਈਆਂ ਬਣਾਈਆਂ ਗਈਆਂ, ਜਿਸ ਨੂੰ ਵੱਡੀ ਪ੍ਰਾਪਤੀ ਗਿਣਿਆ ਜਾ ਸਕਦਾ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਕੌਮੀ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਾਂਝੇ ਕੀਤੇ | ਇਸ ਮੌਕੇ ਤਰਨਤਾਰਨ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਰਾਣਾ ਦੀ ਅਗਵਾਈ ਵਿਚ ਕਿਸਾਨਾਂ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਹਰਨੇਕ ਸਿੰਘ ਲਾਦੀਆਂ, ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਜੱਸਾ ਅਤੇ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਉਨ੍ਹਾਂ ਨੂੰ ਜਥੇਬੰਦੀ ਦੀਆਂ ਇਕਾਈਆਂ ਦੀ ਚੋਣ ਕਰਨ ਵਾਸਤੇ ਲਗਾਤਾਰ ਫੋਨ ਅਤੇ ਸੁਨੇਹੇ ਆ ਰਹੇ ਹਨ, ਜਿਸ ਵਿਚ ਵੱਖ-ਵੱਖ ਜ਼ਿਲੇ੍ਹ ਦੇ ਕਿਸਾਨਾਂ ਵਲੋਂ ਨਵੀਆਂ ਇਕਾਈਆਂ ਬਣਾਉਣ ਲਈ ਸਮੇਂ ਦੀ ਮੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਨੀਤੀਆਂ ਬਿਲਕੁਲ ਸਪੱਸ਼ਟ ਅਤੇ ਸਾਫ ਹਨ, ਕਿਉਂਕਿ ਸਾਡੀ ਜਥੇਬੰਦੀ ਹਰੇਕ ਕਿਸਾਨ ਦੇ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਲਾ ਕੇ ਖੜਦੀ ਹੈ | ਇਸ ਲਈ ਪੰਜਾਬ ਦੇ ਸੂਝਵਾਨ ਕਿਸਾਨ ਵੱਡੀ ਗਿਣਤੀ ਵਿਚ ਜਥੇਬੰਦੀ ਨਾਲ ਜੁੜ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਧੋਖੇਬਾਜ਼ ਅਤੇ ਗਲਤ ਬੰਦਿਆਂ ਵਾਸਤੇ ਸਾਡੀ ਜਥੇਬੰਦੀ ਵਿਚ ਕੋਈ ਜਗ੍ਹਾ ਨਹੀਂ ਹੈ, ਇਸ ਜਥੇਬੰਦੀ 'ਚ ਕੇਵਲ ਸਾਫ ਸੁਥਰੇ ਈਮਾਨਦਾਰ ਕਿਸਾਨ ਮਜ਼ਦੂਰ ਵੀਰਾਂ ਨੂੰ ਹੀ ਸ਼ਾਮਿਲ ਕੀਤਾ ਜਾਵੇਗਾ | ਇਸ ਮੌਕੇ 'ਤੇ ਯਾਦ ਸਿੰਘ ਨੂੰ ਬਲਾਕ ਪ੍ਰਧਾਨ ਪੱਟੀ, ਜੈਮਲ ਸਿੰਘ ਬਲਾਕ ਪ੍ਰਧਾਨ ਚੋਹਲਾ ਸਾਹਿਬ, ਸੰਤੋਖ ਸਿੰਘ ਬਲਾਕ ਪ੍ਰਧਾਨ ਖਡੂਰ ਸਾਹਿਬ ਅਤੇ ਜਗਜੀਤ ਸਿੰਘ ਨੂੰ ਨੌਸ਼ਹਿਰਾ ਦਾ ਬਲਾਕ ਪ੍ਰਧਾਨ ਲਗਾਇਆ ਗਿਆ | ਜਦਕਿ ਬਲਦੇਵ ਸਿੰਘ ਨੂੰ ਬਲਾਕ ਚੋਹਲਾ ਸਾਹਿਬ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਗੁਰਸਾਹਬ ਸਿੰਘ, ਗੁਰਭੇਜ ਸਿੰਘ, ਬਲਜਿੰਦਰ ਸਿੰਘ, ਅਜ਼ਾਦ ਸਿੰਘ, ਹਰਜੀਤ ਸਿੰਘ, ਜਗਜੀਤ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ, ਦਲਜੀਤ ਸਿੰਘ, ਜੈਮਲ ਸਿੰਘ, ਜਸਕੀਰਤ, ਸ਼ੀਤਲ ਸਿੰਘ,ਜਸਵਿੰਦਰ ਸਿੰਘ, ਬਾਜ ਸਿੰਘ, ਮੁਖਤਿਆਰ ਸਿੰਘ,ਗੁਰਜੰਟ ਸਿੰਘ, ਸਰਵਣ ਸਿੰਘ, ਅਮਨਦੀਪ ਸਿੰਘ, ਮਨਦੀਪ ਸਿੰਘ ਅਤੇ ਗੁਰਨੈਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕਥਾ ਤੇ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਦੋ ਪ੍ਰਵਾਸੀ ਮਜ਼ਦੂਰਾਂ ਨੇ ਪੀਤੀ ਜ਼ਹਿਰੀਲੀ ਦਵਾਈ ਲੜਕੀ ਦੀ ਹੋਈ ਮÏਤ <br/>
Ad Position 24