ਲੁਧਿਆਣਾ, 7 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕਾਂ ਨੇ ਹਾਜਰੀਆਂ ਭਰੀਆਂ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਅਤੇ ਕੀਰਤਨ ਦਾ ਪ੍ਰਵਾਹ ਆਰੰਭ ਹੋਇਆ ਤੇ ਪੰਥ ਪ੍ਰਸਿੱਧ ਕੀਰਤਨੀਏ ਜਥਿਆਂ, ਕਥਾ ਵਾਚਕਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਬੇਬੇ ਨਾਨਕੀ ਦੇ ਜਨਮ ਦਿਹਾੜੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਭਾਈ ਗੁਰਜਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸ ਭਿੰਨਾ ਕੀਰਤਨ ਸਰਵਣ ਕਰਵਾਏ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਜਸਵਿੰਦਰ ਸਿੰਘ, ਤਜਿੰਦਰ ਸਿੰਘ, ਜਗਜੀਵਨ ਸਿੰਘ ਸੋਹਨਪਾਲ, ਵੀਰਨਜੀਤ ਸਿੰਘ ਸੋਹਨਪਾਲ, ਅਵੀ, ਕੁੰਵਰ ਆਦਿ ਹਾਜ਼ਰ ਸਨ |
ਬੇਬੇ ਨਾਨਕੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕਥਾ ਤੇ ਕੀਰਤਨ ਸਮਾਗਮ ਕਰਵਾਇਆ <br/>
ਅਜੀਤ ਡੈਸਕ
08-04-2026